36ਜਿਨ੍ਹਾਂ ਲੋਕਾਂ ਨੇ ਇਹ ਵੇਖਿਆ ਸੀ ਉਹਨਾਂ ਨੇ ਲੋਕਾਂ ਨੂੰ ਦੱਸਿਆ ਕਿ ਦੁਸ਼ਟ ਆਤਮਾ ਚਿੰਬੜੇ ਹੋਏ ਆਦਮੀ ਨੂੰ ਕਿਵੇਂ ਮੁਕਤ ਕੀਤਾ ਗਿਆ ਸੀ।
37ਤਦ ਗਿਰਾਸੇਨ ਦੇ ਖੇਤਰ ਦੇ ਸਾਰੇ ਲੋਕਾਂ ਨੇ ਯਿਸ਼ੂ ਨੂੰ ਕਿਹਾ ਕਿ ਉਹ ਉਹਨਾਂ ਨੂੰ ਛੱਡ ਜਾਵੇ ਕਿਉਂਕਿ ਉਹ ਡਰ ਨਾਲ ਭਰ ਗਏ ਸਨ। ਤਦ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਗਏ ਅਤੇ ਚਲੇ ਗਏ।
38ਉਹ ਆਦਮੀ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਬਾਹਰ ਨਿੱਕਲੀਆਂ ਸਨ ਉਸ ਨੇ ਯਿਸ਼ੂ ਦੇ ਨਾਲ ਚੱਲਣ ਲਈ ਬੇਨਤੀ ਕੀਤੀ ਪਰ ਯਿਸ਼ੂ ਨੇ ਉਸ ਨੂੰ ਇਹ ਕਹਿ ਕੇ ਭੇਜ ਦਿੱਤਾ,
39“ਘਰ ਵਾਪਸ ਜਾ ਅਤੇ ਦੱਸ ਕਿ ਪਰਮੇਸ਼ਵਰ ਨੇ ਤੇਰੇ ਲਈ ਕੀ ਕੀਤਾ ਹੈ।” ਤਾਂ ਉਹ ਆਦਮੀ ਚਲਾ ਗਿਆ ਅਤੇ ਸਾਰੇ ਸ਼ਹਿਰ ਵਿੱਚ ਦੱਸਿਆ ਕਿ ਯਿਸ਼ੂ ਨੇ ਉਸ ਲਈ ਕੀ ਕੀਤਾ ਸੀ।
40ਜਦੋਂ ਯਿਸ਼ੂ ਵਾਪਸ ਆਇਆ ਤਾਂ ਲੋਕਾਂ ਨੇ ਉਸ ਦਾ ਸਵਾਗਤ ਕੀਤਾ ਕਿਉਂਕਿ ਉਹ ਸਭ ਉਸ ਦੀ ਉਡੀਕ ਵਿੱਚ ਸਨ।