39“ਘਰ ਵਾਪਸ ਜਾ ਅਤੇ ਦੱਸ ਕਿ ਪਰਮੇਸ਼ਵਰ ਨੇ ਤੇਰੇ ਲਈ ਕੀ ਕੀਤਾ ਹੈ।” ਤਾਂ ਉਹ ਆਦਮੀ ਚਲਾ ਗਿਆ ਅਤੇ ਸਾਰੇ ਸ਼ਹਿਰ ਵਿੱਚ ਦੱਸਿਆ ਕਿ ਯਿਸ਼ੂ ਨੇ ਉਸ ਲਈ ਕੀ ਕੀਤਾ ਸੀ।
40ਜਦੋਂ ਯਿਸ਼ੂ ਵਾਪਸ ਆਇਆ ਤਾਂ ਲੋਕਾਂ ਨੇ ਉਸ ਦਾ ਸਵਾਗਤ ਕੀਤਾ ਕਿਉਂਕਿ ਉਹ ਸਭ ਉਸ ਦੀ ਉਡੀਕ ਵਿੱਚ ਸਨ।
41ਤਦ ਜਾਇਰੂਸ ਨਾਮਕ ਦਾ ਇੱਕ ਪ੍ਰਾਰਥਨਾ ਸਥਾਨ ਦਾ ਆਗੂ ਆਇਆ ਅਤੇ ਉਹ ਯਿਸ਼ੂ ਦੇ ਪੈਰੀ ਡਿੱਗ ਗਿਆ। ਅਤੇ ਉਸ ਨੇ ਯਿਸ਼ੂ ਨੂੰ ਘਰ ਆਉਣ ਦੀ ਬੇਨਤੀ ਕੀਤੀ।
42ਕਿਉਂਕਿ ਉਸ ਦੀ ਇੱਕਲੌਤੀ ਧੀ ਜੋ ਲਗਭਗ ਬਾਰਾਂ ਸਾਲਾਂ ਦੀ ਸੀ ਉਹ ਮਰਨ ਵਾਲੀ ਸੀ। ਜਦੋਂ ਯਿਸ਼ੂ ਜਾ ਰਿਹਾ ਸੀ ਤਾਂ ਭੀੜ ਨੇ ਉਸ ਨੂੰ ਘੇਰ ਲਿਆ।
43ਉਹਨਾਂ ਵਿੱਚ ਇੱਕ ਔਰਤ ਵੀ ਸੀ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ। ਉਸ ਨੇ ਆਪਣੀ ਜੀਵਨ ਦੀ ਸਾਰੀ ਕਮਾਈ ਡਾਕਟਰਾਂ ਤੇ ਖਰਚ ਕਰ ਦਿੱਤੀ ਪਰ ਕੋਈ ਵੀ ਉਸ ਦਾ ਇਲਾਜ਼ ਨਾ ਕਰ ਸਕਿਆ।