41ਤਦ ਜਾਇਰੂਸ ਨਾਮਕ ਦਾ ਇੱਕ ਪ੍ਰਾਰਥਨਾ ਸਥਾਨ ਦਾ ਆਗੂ ਆਇਆ ਅਤੇ ਉਹ ਯਿਸ਼ੂ ਦੇ ਪੈਰੀ ਡਿੱਗ ਗਿਆ। ਅਤੇ ਉਸ ਨੇ ਯਿਸ਼ੂ ਨੂੰ ਘਰ ਆਉਣ ਦੀ ਬੇਨਤੀ ਕੀਤੀ।
42ਕਿਉਂਕਿ ਉਸ ਦੀ ਇੱਕਲੌਤੀ ਧੀ ਜੋ ਲਗਭਗ ਬਾਰਾਂ ਸਾਲਾਂ ਦੀ ਸੀ ਉਹ ਮਰਨ ਵਾਲੀ ਸੀ। ਜਦੋਂ ਯਿਸ਼ੂ ਜਾ ਰਿਹਾ ਸੀ ਤਾਂ ਭੀੜ ਨੇ ਉਸ ਨੂੰ ਘੇਰ ਲਿਆ।
43ਉਹਨਾਂ ਵਿੱਚ ਇੱਕ ਔਰਤ ਵੀ ਸੀ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ। ਉਸ ਨੇ ਆਪਣੀ ਜੀਵਨ ਦੀ ਸਾਰੀ ਕਮਾਈ ਡਾਕਟਰਾਂ ਤੇ ਖਰਚ ਕਰ ਦਿੱਤੀ ਪਰ ਕੋਈ ਵੀ ਉਸ ਦਾ ਇਲਾਜ਼ ਨਾ ਕਰ ਸਕਿਆ।
44ਉਹ ਭੀੜ ਦੇ ਵਿੱਚੋਂ ਦੀ ਹੋ ਕੇ ਯਿਸ਼ੂ ਦੇ ਪਿੱਛੇ ਆਈ ਅਤੇ ਉਸ ਦੇ ਕੱਪੜੇ ਦੇ ਪੱਲੇ ਨੂੰ ਛੂਹਿਆ ਅਤੇ ਉਸੇ ਵੇਲੇ ਉਸ ਦੇ ਲਹੂ ਵਗਣਾ ਬੰਦ ਹੋ ਗਿਆ।
45ਯਿਸ਼ੂ ਨੇ ਪੁੱਛਿਆ, “ਮੈਨੂੰ ਕਿਸ ਨੇ ਛੂਹਿਆ?” ਸਾਰਿਆਂ ਨੇ ਇਸ ਗੱਲ ਦਾ ਇਨਕਾਰ ਕੀਤਾ ਅਤੇ ਪਤਰਸ ਨੇ ਕਿਹਾ, “ਸਵਾਮੀ ਜੀ, ਲੋਕ ਤੁਹਾਡੇ ਆਲੇ-ਦੁਆਲੇ ਹਨ ਅਤੇ ਤੁਹਾਡੇ ਉੱਤੇ ਡਿੱਗ ਰਹੇ ਹਨ।”