ਲੂਕਸ 8

ਯਿਸ਼ੂ ਨੇ ਪੁੱਛਿਆ, “ਮੈਨੂੰ ਕਿਸ ਨੇ ਛੂਹਿਆ?” ਸਾਰਿਆਂ ਨੇ ਇਸ ਗੱਲ ਦਾ ਇਨਕਾਰ ਕੀਤਾ ਅਤੇ ਪਤਰਸ ਨੇ ਕਿਹਾ, “ਸਵਾਮੀ ਜੀ, ਲੋਕ ਤੁਹਾਡੇ ਆਲੇ-ਦੁਆਲੇ ਹਨ ਅਤੇ ਤੁਹਾਡੇ ਉੱਤੇ ਡਿੱਗ ਰਹੇ ਹਨ।”

Luke 8:45 (UKJV) And Jesus said, Who touched me? When all denied, Peter and they that were with him said, Master, the multitude crowd upon you and press you, and says you, Who touched me?

43ਉਹਨਾਂ ਵਿੱਚ ਇੱਕ ਔਰਤ ਵੀ ਸੀ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ। ਉਸ ਨੇ ਆਪਣੀ ਜੀਵਨ ਦੀ ਸਾਰੀ ਕਮਾਈ ਡਾਕਟਰਾਂ ਤੇ ਖਰਚ ਕਰ ਦਿੱਤੀ ਪਰ ਕੋਈ ਵੀ ਉਸ ਦਾ ਇਲਾਜ਼ ਨਾ ਕਰ ਸਕਿਆ।

44ਉਹ ਭੀੜ ਦੇ ਵਿੱਚੋਂ ਦੀ ਹੋ ਕੇ ਯਿਸ਼ੂ ਦੇ ਪਿੱਛੇ ਆਈ ਅਤੇ ਉਸ ਦੇ ਕੱਪੜੇ ਦੇ ਪੱਲੇ ਨੂੰ ਛੂਹਿਆ ਅਤੇ ਉਸੇ ਵੇਲੇ ਉਸ ਦੇ ਲਹੂ ਵਗਣਾ ਬੰਦ ਹੋ ਗਿਆ।

45ਯਿਸ਼ੂ ਨੇ ਪੁੱਛਿਆ, “ਮੈਨੂੰ ਕਿਸ ਨੇ ਛੂਹਿਆ?” ਸਾਰਿਆਂ ਨੇ ਇਸ ਗੱਲ ਦਾ ਇਨਕਾਰ ਕੀਤਾ ਅਤੇ ਪਤਰਸ ਨੇ ਕਿਹਾ, “ਸਵਾਮੀ ਜੀ, ਲੋਕ ਤੁਹਾਡੇ ਆਲੇ-ਦੁਆਲੇ ਹਨ ਅਤੇ ਤੁਹਾਡੇ ਉੱਤੇ ਡਿੱਗ ਰਹੇ ਹਨ।”

46ਪਰ ਯਿਸ਼ੂ ਨੇ ਕਿਹਾ, “ਕਿਸੇ ਨੇ ਮੈਨੂੰ ਛੂਹਿਆ ਹੈ ਕਿਉਂਕਿ ਮੈਂ ਮਹਿਸੂਸ ਕੀਤਾ ਹੈ ਕਿ ਚੰਗਾ ਕਰਨ ਦੀ ਸ਼ਕਤੀ ਮੇਰੇ ਵਿੱਚੋਂ ਨਿੱਕਲੀ ਹੈ।”

47ਤਦ ਉਸ ਔਰਤ ਨੂੰ ਅਹਿਸਾਸ ਹੋਇਆ ਕਿ ਉਹ ਲੁਕੀ ਨਹੀਂ ਰਹਿ ਸਕਦੀ, ਤਾਂ ਉਹ ਕੰਬਣ ਲੱਗੀ ਅਤੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਈ ਉਸ ਔਰਤ ਨੇ ਭੀੜ ਦੇ ਸਾਹਮਣੇ ਮੰਨਿਆ ਕਿ ਉਸ ਨੇ ਯਿਸ਼ੂ ਨੂੰ ਕਿਉਂ ਛੂਹਿਆ ਅਤੇ ਉਹ ਤੁਰੰਤ ਚੰਗੀ ਹੋ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.