ਲੂਕਸ 8

ਤਦ ਉਸ ਔਰਤ ਨੂੰ ਅਹਿਸਾਸ ਹੋਇਆ ਕਿ ਉਹ ਲੁਕੀ ਨਹੀਂ ਰਹਿ ਸਕਦੀ, ਤਾਂ ਉਹ ਕੰਬਣ ਲੱਗੀ ਅਤੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਈ ਉਸ ਔਰਤ ਨੇ ਭੀੜ ਦੇ ਸਾਹਮਣੇ ਮੰਨਿਆ ਕਿ ਉਸ ਨੇ ਯਿਸ਼ੂ ਨੂੰ ਕਿਉਂ ਛੂਹਿਆ ਅਤੇ ਉਹ ਤੁਰੰਤ ਚੰਗੀ ਹੋ ਗਈ।

Luke 8:47 (UKJV) And when the woman saw that she was not hid, she came trembling, and falling down before him, she declared unto him before all the people for what cause she had touched him, and how she was healed immediately.

45ਯਿਸ਼ੂ ਨੇ ਪੁੱਛਿਆ, “ਮੈਨੂੰ ਕਿਸ ਨੇ ਛੂਹਿਆ?” ਸਾਰਿਆਂ ਨੇ ਇਸ ਗੱਲ ਦਾ ਇਨਕਾਰ ਕੀਤਾ ਅਤੇ ਪਤਰਸ ਨੇ ਕਿਹਾ, “ਸਵਾਮੀ ਜੀ, ਲੋਕ ਤੁਹਾਡੇ ਆਲੇ-ਦੁਆਲੇ ਹਨ ਅਤੇ ਤੁਹਾਡੇ ਉੱਤੇ ਡਿੱਗ ਰਹੇ ਹਨ।”

46ਪਰ ਯਿਸ਼ੂ ਨੇ ਕਿਹਾ, “ਕਿਸੇ ਨੇ ਮੈਨੂੰ ਛੂਹਿਆ ਹੈ ਕਿਉਂਕਿ ਮੈਂ ਮਹਿਸੂਸ ਕੀਤਾ ਹੈ ਕਿ ਚੰਗਾ ਕਰਨ ਦੀ ਸ਼ਕਤੀ ਮੇਰੇ ਵਿੱਚੋਂ ਨਿੱਕਲੀ ਹੈ।”

47ਤਦ ਉਸ ਔਰਤ ਨੂੰ ਅਹਿਸਾਸ ਹੋਇਆ ਕਿ ਉਹ ਲੁਕੀ ਨਹੀਂ ਰਹਿ ਸਕਦੀ, ਤਾਂ ਉਹ ਕੰਬਣ ਲੱਗੀ ਅਤੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਈ ਉਸ ਔਰਤ ਨੇ ਭੀੜ ਦੇ ਸਾਹਮਣੇ ਮੰਨਿਆ ਕਿ ਉਸ ਨੇ ਯਿਸ਼ੂ ਨੂੰ ਕਿਉਂ ਛੂਹਿਆ ਅਤੇ ਉਹ ਤੁਰੰਤ ਚੰਗੀ ਹੋ ਗਈ।

48ਤਦ ਯਿਸ਼ੂ ਨੇ ਉਸ ਨੂੰ ਕਿਹਾ, “ਬੇਟੀ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਸ਼ਾਂਤੀ ਨਾਲ ਵਾਪਸ ਚਲੀ ਜਾ।”

49ਜਦੋਂ ਯਿਸ਼ੂ ਅਜੇ ਬੋਲ ਹੀ ਰਿਹਾ ਸੀ, ਤਾਂ ਪ੍ਰਾਰਥਨਾ ਸਥਾਨ ਦੇ ਆਗੂ ਜਾਇਰੂਸ ਦੇ ਘਰੋਂ ਇੱਕ ਵਿਅਕਤੀ ਸੰਦੇਸ਼ ਲੈ ਕੇ ਆਇਆ ਕੀ, “ਤੁਹਾਡੀ ਧੀ ਮਰ ਗਈ ਹੈ, ਗੁਰੂ ਜੀ ਨੂੰ ਹੁਣ ਪਰੇਸ਼ਾਨ ਕਰਨ ਦੀ ਕੀ ਲੋੜ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.