47ਤਦ ਉਸ ਔਰਤ ਨੂੰ ਅਹਿਸਾਸ ਹੋਇਆ ਕਿ ਉਹ ਲੁਕੀ ਨਹੀਂ ਰਹਿ ਸਕਦੀ, ਤਾਂ ਉਹ ਕੰਬਣ ਲੱਗੀ ਅਤੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਈ ਉਸ ਔਰਤ ਨੇ ਭੀੜ ਦੇ ਸਾਹਮਣੇ ਮੰਨਿਆ ਕਿ ਉਸ ਨੇ ਯਿਸ਼ੂ ਨੂੰ ਕਿਉਂ ਛੂਹਿਆ ਅਤੇ ਉਹ ਤੁਰੰਤ ਚੰਗੀ ਹੋ ਗਈ।
48ਤਦ ਯਿਸ਼ੂ ਨੇ ਉਸ ਨੂੰ ਕਿਹਾ, “ਬੇਟੀ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਸ਼ਾਂਤੀ ਨਾਲ ਵਾਪਸ ਚਲੀ ਜਾ।”
49ਜਦੋਂ ਯਿਸ਼ੂ ਅਜੇ ਬੋਲ ਹੀ ਰਿਹਾ ਸੀ, ਤਾਂ ਪ੍ਰਾਰਥਨਾ ਸਥਾਨ ਦੇ ਆਗੂ ਜਾਇਰੂਸ ਦੇ ਘਰੋਂ ਇੱਕ ਵਿਅਕਤੀ ਸੰਦੇਸ਼ ਲੈ ਕੇ ਆਇਆ ਕੀ, “ਤੁਹਾਡੀ ਧੀ ਮਰ ਗਈ ਹੈ, ਗੁਰੂ ਜੀ ਨੂੰ ਹੁਣ ਪਰੇਸ਼ਾਨ ਕਰਨ ਦੀ ਕੀ ਲੋੜ ਹੈ।”
50ਇਹ ਗੱਲ ਸੁਣ ਕੇ ਯਿਸ਼ੂ ਨੇ ਜਾਇਰੂਸ ਨੂੰ ਕਿਹਾ, “ਡਰ ਨਾ! ਕੇਵਲ ਵਿਸ਼ਵਾਸ ਕਰ ਅਤੇ ਉਹ ਚੰਗੀ ਹੋ ਜਾਵੇਗੀ।”
51ਜਦੋਂ ਉਹ ਜਾਇਰੂਸ ਦੇ ਘਰ ਪਹੁੰਚੇ, ਯਿਸ਼ੂ ਨੇ ਪਤਰਸ, ਯੋਹਨ ਅਤੇ ਯਾਕੋਬ ਅਤੇ ਕੁੜੀ ਦੇ ਪਿਤਾ ਅਤੇ ਮਾਤਾ ਨੂੰ ਛੱਡ ਕਿਸੇ ਨੂੰ ਵੀ ਆਪਣੇ ਨਾਲ ਅੰਦਰ ਆਉਣ ਨਾ ਦਿੱਤਾ।