ਲੂਕਸ 8

ਯਿਸ਼ੂ ਨੇ ਉਸ ਦਾ ਹੱਥ ਫੜਿਆ ਅਤੇ ਕਿਹਾ, “ਬੇਟੀ! ਉੱਠ ਜਾ!”

Luke 8:54 (UKJV) And he put them all out, and took her by the hand, and called, saying, Maid, arise.

52ਉੱਥੇ ਮੌਜੂਦ ਹਰ ਕੋਈ ਉਸ ਕੁੜੀ ਲਈ ਰੋ ਰਿਹਾ ਸੀ ਅਤੇ ਸੋਗ ਕਰ ਰਿਹਾ ਸੀ। ਯਿਸ਼ੂ ਨੇ ਕਿਹਾ, “ਰੋਵੋ ਨਾ ਜੋ ਉਹ ਕੁੜੀ ਮਰੀ ਨਹੀਂ, ਪਰ ਸੁੱਤੀ ਪਈ ਹੈ!”

53ਉਹ ਸਾਰੇ ਯਿਸ਼ੂ ਉੱਤੇ ਹੱਸਣ ਲੱਗੇ ਕਿਉਂਕਿ ਉਹਨਾਂ ਨੂੰ ਪਤਾ ਸੀ ਕਿ ਲੜਕੀ ਦੀ ਮੌਤ ਹੋ ਗਈ ਹੈ।

54ਯਿਸ਼ੂ ਨੇ ਉਸ ਦਾ ਹੱਥ ਫੜਿਆ ਅਤੇ ਕਿਹਾ, “ਬੇਟੀ! ਉੱਠ ਜਾ!”

55ਉਸ ਦੇ ਪ੍ਰਾਣ ਉਸ ਵਿੱਚ ਵਾਪਸ ਆ ਗਏ ਅਤੇ ਉਹ ਤੁਰੰਤ ਖੜ੍ਹੀ ਹੋ ਗਈ। ਯਿਸ਼ੂ ਨੇ ਉਹਨਾਂ ਨੂੰ ਕਿਹਾ ਕੁੜੀ ਨੂੰ ਕੁਝ ਖਾਣ ਲਈ ਦੇਵੋ।

56ਉਸ ਦੇ ਮਾਤਾ-ਪਿਤਾ ਹੈਰਾਨ ਹੋ ਗਏ ਪਰ ਯਿਸ਼ੂ ਨੇ ਉਹਨਾਂ ਨੂੰ ਹਿਦਾਇਤ ਦਿੱਤੀ ਕਿ ਜੋਂ ਕੁਝ ਹੋਇਆ ਇਸ ਬਾਰੇ ਕਿਸੇ ਨਾਲ ਗੱਲ ਨਾ ਕਰਨਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.