11ਪਰ ਭੀੜ ਨੂੰ ਇਸ ਬਾਰੇ ਪਤਾ ਲੱਗਿਆ ਅਤੇ ਉਹ ਉਸ ਦੇ ਮਗਰ ਹੋ ਤੁਰੇ। ਯਿਸ਼ੂ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਪਰਮੇਸ਼ਵਰ ਦੇ ਰਾਜ ਬਾਰੇ ਸਿੱਖਿਆ ਦਿੱਤੀ ਅਤੇ ਉਹਨਾਂ ਲੋਕਾਂ ਨੂੰ ਚੰਗਾ ਕੀਤਾ ਜਿਨ੍ਹਾਂ ਨੂੰ ਚੰਗਾ ਹੋਣ ਦੀ ਜ਼ਰੂਰਤ ਸੀ।
12ਜਦੋਂ ਦਿਨ ਢੱਲ਼ਣ ਲੱਗਾ ਤਾਂ ਬਾਰ੍ਹਾਂ ਰਸੂਲ ਯਿਸ਼ੂ ਕੋਲ ਆਏ ਅਤੇ ਕਹਿਣ ਲੱਗੇ, “ਭੀੜ ਨੂੰ ਵਿਦਾ ਕਰੋ ਤਾਂ ਜੋ ਉਹ ਆਸ-ਪਾਸ ਦੇ ਪਿੰਡਾਂ ਵਿੱਚ ਉਹਨਾਂ ਦੇ ਰਹਿਣ ਅਤੇ ਖਾਣੇ ਦਾ ਪ੍ਰਬੰਧ ਕਰ ਸਕਣ ਕਿਉਂਕਿ ਇਹ ਸੁੰਨਸਾਨ ਜਗ੍ਹਾ ਹੈ।”
13ਇਸ ਤੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ!” ਉਹਨਾਂ ਨੇ ਯਿਸ਼ੂ ਨੂੰ ਜਵਾਬ ਦਿੱਤਾ, “ਸਾਡੇ ਕੋਲ ਸਿਰਫ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ; ਜਾਂ ਕੀ ਅਸੀਂ ਜਾ ਕੇ ਇਨ੍ਹਾਂ ਸਾਰਿਆਂ ਲਈ ਭੋਜਨ ਖਰੀਦ ਕੇ ਲੈ ਕੇ ਆਈਏ।”
14ਉਸ ਭੀੜ ਵਿੱਚ ਲਗਭਗ ਪੰਜ ਹਜ਼ਾਰ ਆਦਮੀ ਸਨ। ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਦੇਸ਼ ਦਿੱਤਾ, “ਇਨ੍ਹਾਂ ਨੂੰ ਪੰਜਾਹ-ਪੰਜਾਹ ਦੇ ਝੁੰਡ ਕਰ ਕੇ ਬਿਠਾ ਦਿਓ।”
15ਚੇਲਿਆਂ ਨੇ ਉਹਨਾਂ ਸਾਰਿਆਂ ਨੂੰ ਖਾਣ ਲਈ ਬੈਠਾ ਦਿੱਤਾ।