ਲੂਕਸ 9

ਉਸ ਭੀੜ ਵਿੱਚ ਲਗਭਗ ਪੰਜ ਹਜ਼ਾਰ ਆਦਮੀ ਸਨ। ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਦੇਸ਼ ਦਿੱਤਾ, “ਇਨ੍ਹਾਂ ਨੂੰ ਪੰਜਾਹ-ਪੰਜਾਹ ਦੇ ਝੁੰਡ ਕਰ ਕੇ ਬਿਠਾ ਦਿਓ।”

Luke 9:14 (UKJV) For they were about five thousand men. And he said to his disciples, Make them sit down by fifties in a company.

12ਜਦੋਂ ਦਿਨ ਢੱਲ਼ਣ ਲੱਗਾ ਤਾਂ ਬਾਰ੍ਹਾਂ ਰਸੂਲ ਯਿਸ਼ੂ ਕੋਲ ਆਏ ਅਤੇ ਕਹਿਣ ਲੱਗੇ, “ਭੀੜ ਨੂੰ ਵਿਦਾ ਕਰੋ ਤਾਂ ਜੋ ਉਹ ਆਸ-ਪਾਸ ਦੇ ਪਿੰਡਾਂ ਵਿੱਚ ਉਹਨਾਂ ਦੇ ਰਹਿਣ ਅਤੇ ਖਾਣੇ ਦਾ ਪ੍ਰਬੰਧ ਕਰ ਸਕਣ ਕਿਉਂਕਿ ਇਹ ਸੁੰਨਸਾਨ ਜਗ੍ਹਾ ਹੈ।”

13ਇਸ ਤੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ!” ਉਹਨਾਂ ਨੇ ਯਿਸ਼ੂ ਨੂੰ ਜਵਾਬ ਦਿੱਤਾ, “ਸਾਡੇ ਕੋਲ ਸਿਰਫ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ; ਜਾਂ ਕੀ ਅਸੀਂ ਜਾ ਕੇ ਇਨ੍ਹਾਂ ਸਾਰਿਆਂ ਲਈ ਭੋਜਨ ਖਰੀਦ ਕੇ ਲੈ ਕੇ ਆਈਏ।”

14ਉਸ ਭੀੜ ਵਿੱਚ ਲਗਭਗ ਪੰਜ ਹਜ਼ਾਰ ਆਦਮੀ ਸਨ। ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਦੇਸ਼ ਦਿੱਤਾ, “ਇਨ੍ਹਾਂ ਨੂੰ ਪੰਜਾਹ-ਪੰਜਾਹ ਦੇ ਝੁੰਡ ਕਰ ਕੇ ਬਿਠਾ ਦਿਓ।”

15ਚੇਲਿਆਂ ਨੇ ਉਹਨਾਂ ਸਾਰਿਆਂ ਨੂੰ ਖਾਣ ਲਈ ਬੈਠਾ ਦਿੱਤਾ।

16ਤਦ ਯਿਸ਼ੂ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਤੋੜਿਆ ਅਤੇ ਚੇਲਿਆਂ ਨੂੰ ਦੇ ਦਿੱਤਾ ਕਿ ਉਹ ਉਹਨਾਂ ਨੂੰ ਲੋਕਾਂ ਵਿੱਚ ਵੰਡ ਦੇਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.