ਲੂਕਸ 9

ਤਦ ਯਿਸ਼ੂ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਤੋੜਿਆ ਅਤੇ ਚੇਲਿਆਂ ਨੂੰ ਦੇ ਦਿੱਤਾ ਕਿ ਉਹ ਉਹਨਾਂ ਨੂੰ ਲੋਕਾਂ ਵਿੱਚ ਵੰਡ ਦੇਣ।

Luke 9:16 (UKJV) Then he took the five loaves and the two fishes, and looking up to heaven, he blessed them, and brake, and gave to the disciples to set before the multitude.

14ਉਸ ਭੀੜ ਵਿੱਚ ਲਗਭਗ ਪੰਜ ਹਜ਼ਾਰ ਆਦਮੀ ਸਨ। ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਦੇਸ਼ ਦਿੱਤਾ, “ਇਨ੍ਹਾਂ ਨੂੰ ਪੰਜਾਹ-ਪੰਜਾਹ ਦੇ ਝੁੰਡ ਕਰ ਕੇ ਬਿਠਾ ਦਿਓ।”

15ਚੇਲਿਆਂ ਨੇ ਉਹਨਾਂ ਸਾਰਿਆਂ ਨੂੰ ਖਾਣ ਲਈ ਬੈਠਾ ਦਿੱਤਾ।

16ਤਦ ਯਿਸ਼ੂ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਤੋੜਿਆ ਅਤੇ ਚੇਲਿਆਂ ਨੂੰ ਦੇ ਦਿੱਤਾ ਕਿ ਉਹ ਉਹਨਾਂ ਨੂੰ ਲੋਕਾਂ ਵਿੱਚ ਵੰਡ ਦੇਣ।

17ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ।

18ਇੱਕ ਦਿਨ ਜਦੋਂ ਯਿਸ਼ੂ ਇਕਾਂਤ ਵਿੱਚ ਪ੍ਰਾਰਥਨਾ ਕਰ ਰਹੇ ਸਨ ਅਤੇ ਉਹਨਾਂ ਦੇ ਚੇਲੇ ਵੀ ਉਹਨਾਂ ਦੇ ਨਾਲ ਸਨ, ਯਿਸ਼ੂ ਨੇ ਚੇਲਿਆਂ ਨੂੰ ਪੁੱਛਿਆ, “ਲੋਕ ਮੇਰੇ ਬਾਰੇ ਕੀ ਸੋਚਦੇ ਹਨ? ਉਹ ਮੇਰੇ ਬਾਰੇ ਕੀ ਕਹਿੰਦੇ ਹਨ ਕੀ ਮੈਂ ਕੌਣ ਹਾਂ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.