15ਚੇਲਿਆਂ ਨੇ ਉਹਨਾਂ ਸਾਰਿਆਂ ਨੂੰ ਖਾਣ ਲਈ ਬੈਠਾ ਦਿੱਤਾ।
16ਤਦ ਯਿਸ਼ੂ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਤੋੜਿਆ ਅਤੇ ਚੇਲਿਆਂ ਨੂੰ ਦੇ ਦਿੱਤਾ ਕਿ ਉਹ ਉਹਨਾਂ ਨੂੰ ਲੋਕਾਂ ਵਿੱਚ ਵੰਡ ਦੇਣ।
17ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ।
18ਇੱਕ ਦਿਨ ਜਦੋਂ ਯਿਸ਼ੂ ਇਕਾਂਤ ਵਿੱਚ ਪ੍ਰਾਰਥਨਾ ਕਰ ਰਹੇ ਸਨ ਅਤੇ ਉਹਨਾਂ ਦੇ ਚੇਲੇ ਵੀ ਉਹਨਾਂ ਦੇ ਨਾਲ ਸਨ, ਯਿਸ਼ੂ ਨੇ ਚੇਲਿਆਂ ਨੂੰ ਪੁੱਛਿਆ, “ਲੋਕ ਮੇਰੇ ਬਾਰੇ ਕੀ ਸੋਚਦੇ ਹਨ? ਉਹ ਮੇਰੇ ਬਾਰੇ ਕੀ ਕਹਿੰਦੇ ਹਨ ਕੀ ਮੈਂ ਕੌਣ ਹਾਂ?”
19ਉਹਨਾਂ ਨੇ ਜਵਾਬ ਦਿੱਤਾ, “ਕੋਈ ਤੁਹਾਨੂੰ ਯੋਹਨ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ; ਅਤੇ ਕੋਈ ਏਲੀਯਾਹ; ਅਤੇ ਕੁਝ ਦੂਸਰੇ ਪੁਰਾਣੇ ਨਬੀਆਂ ਵਿੱਚੋਂ ਇੱਕ ਆਖਦੇ ਹਨ, ਜੋ ਦੁਬਾਰਾ ਜੀਉਂਦਾ ਹੋ ਗਿਆ ਹੈ।”