1ਜਦੋਂ ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਦੁਸ਼ਟ ਆਤਮਾਵਾਂ ਨੂੰ ਕੱਢਣ ਅਤੇ ਰੋਗਾਂ ਨੂੰ ਠੀਕ ਕਰਨ ਦੀ ਸ਼ਕਤੀ ਅਤੇ ਅਧਿਕਾਰ ਦਿੱਤਾ।
2ਅਤੇ ਉਸ ਨੇ ਉਹਨਾਂ ਨੂੰ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕਰਨ ਅਤੇ ਬਿਮਾਰਾਂ ਨੂੰ ਚੰਗਾ ਕਰਨ ਲਈ ਭੇਜ ਦਿੱਤਾ।
3ਯਿਸ਼ੂ ਨੇ ਉਹਨਾਂ ਨੂੰ ਹਦਾਇਤਾਂ ਦਿੱਤੀਆਂ, “ਸਫਰ ਲਈ ਕੁਝ ਵੀ ਆਪਣੇ ਨਾਲ ਨਾ ਲੈ ਕੇ ਜਾਣਾ, ਨਾ ਸੋਟੀ, ਨਾ ਝੋਲਾ, ਨਾ ਰੋਟੀ, ਨਾ ਕੋਈ ਪੈਸਾ ਅਤੇ ਨਾ ਹੀ ਕੋਈ ਕੱਪੜਾ।
4ਜਿਸ ਵੀ ਘਰ ਵਿੱਚ ਤੁਸੀਂ ਦਾਖਲ ਹੋਵੋ, ਉੱਥੇ ਹੀ ਠਹਿਰੋ ਜਦੋਂ ਤੱਕ ਤੁਸੀਂ ਉਸ ਸ਼ਹਿਰ ਨੂੰ ਨਹੀਂ ਛੱਡ ਦਿੰਦੇ।