18ਇੱਕ ਦਿਨ ਜਦੋਂ ਯਿਸ਼ੂ ਇਕਾਂਤ ਵਿੱਚ ਪ੍ਰਾਰਥਨਾ ਕਰ ਰਹੇ ਸਨ ਅਤੇ ਉਹਨਾਂ ਦੇ ਚੇਲੇ ਵੀ ਉਹਨਾਂ ਦੇ ਨਾਲ ਸਨ, ਯਿਸ਼ੂ ਨੇ ਚੇਲਿਆਂ ਨੂੰ ਪੁੱਛਿਆ, “ਲੋਕ ਮੇਰੇ ਬਾਰੇ ਕੀ ਸੋਚਦੇ ਹਨ? ਉਹ ਮੇਰੇ ਬਾਰੇ ਕੀ ਕਹਿੰਦੇ ਹਨ ਕੀ ਮੈਂ ਕੌਣ ਹਾਂ?”
19ਉਹਨਾਂ ਨੇ ਜਵਾਬ ਦਿੱਤਾ, “ਕੋਈ ਤੁਹਾਨੂੰ ਯੋਹਨ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ; ਅਤੇ ਕੋਈ ਏਲੀਯਾਹ; ਅਤੇ ਕੁਝ ਦੂਸਰੇ ਪੁਰਾਣੇ ਨਬੀਆਂ ਵਿੱਚੋਂ ਇੱਕ ਆਖਦੇ ਹਨ, ਜੋ ਦੁਬਾਰਾ ਜੀਉਂਦਾ ਹੋ ਗਿਆ ਹੈ।”
20ਉਸ ਨੇ ਪੁੱਛਿਆ, “ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਸ਼ਿਮਓਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਪਰਮੇਸ਼ਵਰ ਦੇ ਮਸੀਹਾ ਹੋ।”
21ਯਿਸ਼ੂ ਨੇ ਉਹਨਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਕਿਸੇ ਨੂੰ ਇਹ ਨਾ ਦੱਸਣ।
22ਯਿਸ਼ੂ ਨੇ ਦੱਸਿਆ, “ਇਹ ਨਿਸ਼ਚਤ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਸਾਰੇ ਦੁੱਖ ਝੱਲੇ, ਅਤੇ ਉੱਥੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਵੇ; ਉਸ ਨੂੰ ਮਾਰਿਆ ਜਾਵੇਗਾ ਅਤੇ ਤੀਸਰੇ ਦਿਨ ਉਹ ਫਿਰ ਜੀ ਉੱਠੇਗਾ।”