21ਯਿਸ਼ੂ ਨੇ ਉਹਨਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਕਿਸੇ ਨੂੰ ਇਹ ਨਾ ਦੱਸਣ।
22ਯਿਸ਼ੂ ਨੇ ਦੱਸਿਆ, “ਇਹ ਨਿਸ਼ਚਤ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਸਾਰੇ ਦੁੱਖ ਝੱਲੇ, ਅਤੇ ਉੱਥੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਵੇ; ਉਸ ਨੂੰ ਮਾਰਿਆ ਜਾਵੇਗਾ ਅਤੇ ਤੀਸਰੇ ਦਿਨ ਉਹ ਫਿਰ ਜੀ ਉੱਠੇਗਾ।”
23ਤਦ ਯਿਸ਼ੂ ਨੇ ਉਹਨਾਂ ਸਾਰਿਆਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਆਵੇ।
24ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਉਹ ਉਸ ਨੂੰ ਗੁਆਵੇਗਾ, ਪਰ ਜੋ ਮੇਰੇ ਕਾਰਨ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
25ਮਨੁੱਖ ਨੂੰ ਕੀ ਲਾਭ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ ਪਰ ਆਪਣੇ ਆਪ ਨੂੰ ਗੁਆ ਦੇ ਜਾਂ ਉਸ ਦੀ ਜਾਨ ਹੀ ਚਲੀ ਜਾਵੇ?