ਲੂਕਸ 9

ਜੋ ਸਵਰਗੀ ਮਹਿਮਾ ਵਿੱਚ ਪ੍ਰਗਟ ਹੋਏ ਅਤੇ ਯਿਸ਼ੂ ਨਾਲ ਉਹਨਾਂ ਦੇ ਜਾਨ ਬਾਰੇ ਗੱਲ ਕੀਤੀ, ਕੀ ਕਿਵੇਂ ਉਹ ਜਲਦੀ ਹੀ ਯੇਰੂਸ਼ਲੇਮ ਵਿੱਚ ਮਰ ਕੇ ਪਰਮੇਸ਼ਵਰ ਦੇ ਮਕਸਦ ਨੂੰ ਪੂਰਾ ਕਰਨਗੇ।

Luke 9:31 (UKJV) Who appeared in glory, and spoke of his decease which he should accomplish at Jerusalem.

29ਜਦੋਂ ਯਿਸ਼ੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਦੇ ਚਿਹਰੇ ਦਾ ਰੂਪ ਬਦਲ ਗਿਆ ਅਤੇ ਉਸ ਦੇ ਕੱਪੜੇ ਚਿੱਟੇ ਹੋ ਗਏ।

30ਦੋ ਆਦਮੀ, ਮੋਸ਼ੇਹ ਅਤੇ ਏਲੀਯਾਹ, ਯਿਸ਼ੂ ਨਾਲ ਗੱਲਾਂ ਕਰਦੇ ਦਿਖਾਈ ਦਿੱਤੇ।

31ਜੋ ਸਵਰਗੀ ਮਹਿਮਾ ਵਿੱਚ ਪ੍ਰਗਟ ਹੋਏ ਅਤੇ ਯਿਸ਼ੂ ਨਾਲ ਉਹਨਾਂ ਦੇ ਜਾਨ ਬਾਰੇ ਗੱਲ ਕੀਤੀ, ਕੀ ਕਿਵੇਂ ਉਹ ਜਲਦੀ ਹੀ ਯੇਰੂਸ਼ਲੇਮ ਵਿੱਚ ਮਰ ਕੇ ਪਰਮੇਸ਼ਵਰ ਦੇ ਮਕਸਦ ਨੂੰ ਪੂਰਾ ਕਰਨਗੇ।

32ਪਤਰਸ ਅਤੇ ਉਸ ਦੇ ਸਾਥੀ ਗੂੜੀ ਨੀਂਦ ਵਿੱਚ ਸਨ ਪਰ ਜਦੋਂ ਉਹ ਪੂਰੀ ਤਰ੍ਹਾਂ ਉੱਠੇ, ਉਹਨਾਂ ਨੇ ਯਿਸ਼ੂ ਨੂੰ ਉਹਨਾਂ ਦੀ ਸਵਰਗੀ ਸ਼ਾਨ ਵਿੱਚ ਉਹਨਾਂ ਦੋ ਆਦਮੀਆਂ ਨਾਲ ਵੇਖਿਆ।

33ਜਦੋਂ ਉਹ ਆਦਮੀ ਯਿਸ਼ੂ ਕੋਲੋ ਜਾਣ ਲੱਗੇ, ਪਤਰਸ ਨੇ ਯਿਸ਼ੂ ਨੂੰ ਆਖਿਆ, “ਗੁਰੂ ਜੀ! ਸਾਡੇ ਲਈ ਇੱਥੇ ਹੋਣਾ ਕਿੰਨਾ ਚੰਗਾ ਹੈ! ਆਓ ਆਪਾਂ ਇੱਥੇ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੋਸ਼ੇਹ ਲਈ ਅਤੇ ਇੱਕ ਏਲੀਯਾਹ ਲਈ।” ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.