31ਜੋ ਸਵਰਗੀ ਮਹਿਮਾ ਵਿੱਚ ਪ੍ਰਗਟ ਹੋਏ ਅਤੇ ਯਿਸ਼ੂ ਨਾਲ ਉਹਨਾਂ ਦੇ ਜਾਨ ਬਾਰੇ ਗੱਲ ਕੀਤੀ, ਕੀ ਕਿਵੇਂ ਉਹ ਜਲਦੀ ਹੀ ਯੇਰੂਸ਼ਲੇਮ ਵਿੱਚ ਮਰ ਕੇ ਪਰਮੇਸ਼ਵਰ ਦੇ ਮਕਸਦ ਨੂੰ ਪੂਰਾ ਕਰਨਗੇ।
32ਪਤਰਸ ਅਤੇ ਉਸ ਦੇ ਸਾਥੀ ਗੂੜੀ ਨੀਂਦ ਵਿੱਚ ਸਨ ਪਰ ਜਦੋਂ ਉਹ ਪੂਰੀ ਤਰ੍ਹਾਂ ਉੱਠੇ, ਉਹਨਾਂ ਨੇ ਯਿਸ਼ੂ ਨੂੰ ਉਹਨਾਂ ਦੀ ਸਵਰਗੀ ਸ਼ਾਨ ਵਿੱਚ ਉਹਨਾਂ ਦੋ ਆਦਮੀਆਂ ਨਾਲ ਵੇਖਿਆ।
33ਜਦੋਂ ਉਹ ਆਦਮੀ ਯਿਸ਼ੂ ਕੋਲੋ ਜਾਣ ਲੱਗੇ, ਪਤਰਸ ਨੇ ਯਿਸ਼ੂ ਨੂੰ ਆਖਿਆ, “ਗੁਰੂ ਜੀ! ਸਾਡੇ ਲਈ ਇੱਥੇ ਹੋਣਾ ਕਿੰਨਾ ਚੰਗਾ ਹੈ! ਆਓ ਆਪਾਂ ਇੱਥੇ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੋਸ਼ੇਹ ਲਈ ਅਤੇ ਇੱਕ ਏਲੀਯਾਹ ਲਈ।” ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ।
34ਜਦੋਂ ਪਤਰਸ ਇਹ ਬੋਲ ਹੀ ਰਿਹਾ ਸੀ, ਇੱਕ ਬੱਦਲ ਨੇ ਉਹਨਾਂ ਸਾਰਿਆਂ ਨੂੰ ਢੱਕ ਲਿਆ। ਬੱਦਲ ਵਿੱਚ ਘਿਰ ਜਾਣ ਤੇ ਉਹ ਡਰ ਗਏ।
35ਬੱਦਲ ਵਿੱਚੋਂ ਇੱਕ ਆਵਾਜ਼ ਆਈ: “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਚੁਣਿਆ ਹੋਇਆ ਹੈ। ਉਸ ਦੀ ਸੁਣੋ।”