ਲੂਕਸ 9

ਆਵਾਜ਼ ਦੇ ਅੰਤ ਵਿੱਚ, ਉਹਨਾਂ ਨੇ ਵੇਖਿਆ ਕਿ ਯਿਸ਼ੂ ਇਕੱਲਾ ਸੀ। ਅਤੇ ਉਹ ਚੁੱਪ ਰਹੇ ਅਤੇ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਦਿਨਾਂ ਵਿੱਚ ਕਿਸੇ ਨੂੰ ਕੁਝ ਨਾ ਦੱਸਿਆ।

Luke 9:36 (UKJV) And when the voice was past, Jesus was found alone. And they kept it close, and told no man in those days any of those things which they had seen.

34ਜਦੋਂ ਪਤਰਸ ਇਹ ਬੋਲ ਹੀ ਰਿਹਾ ਸੀ, ਇੱਕ ਬੱਦਲ ਨੇ ਉਹਨਾਂ ਸਾਰਿਆਂ ਨੂੰ ਢੱਕ ਲਿਆ। ਬੱਦਲ ਵਿੱਚ ਘਿਰ ਜਾਣ ਤੇ ਉਹ ਡਰ ਗਏ।

35ਬੱਦਲ ਵਿੱਚੋਂ ਇੱਕ ਆਵਾਜ਼ ਆਈ: “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਚੁਣਿਆ ਹੋਇਆ ਹੈ। ਉਸ ਦੀ ਸੁਣੋ।”

36ਆਵਾਜ਼ ਦੇ ਅੰਤ ਵਿੱਚ, ਉਹਨਾਂ ਨੇ ਵੇਖਿਆ ਕਿ ਯਿਸ਼ੂ ਇਕੱਲਾ ਸੀ। ਅਤੇ ਉਹ ਚੁੱਪ ਰਹੇ ਅਤੇ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਦਿਨਾਂ ਵਿੱਚ ਕਿਸੇ ਨੂੰ ਕੁਝ ਨਾ ਦੱਸਿਆ।

37ਅਗਲੇ ਦਿਨ ਜਦੋਂ ਉਹ ਪਹਾੜ ਤੋਂ ਹੇਠਾਂ ਆ ਰਹੇ ਸਨ, ਇੱਕ ਵੱਡੀ ਭੀੜ ਉੱਥੇ ਇਕੱਠੀ ਹੋ ਗਈ।

38ਭੀੜ ਵਿੱਚੋਂ ਇੱਕ ਆਦਮੀ ਉੱਚੀ ਆਵਾਜ਼ ਵਿੱਚ ਬੋਲਿਆ, “ਗੁਰੂ ਜੀ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਪੁੱਤਰ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.