ਲੂਕਸ 9

ਭੀੜ ਵਿੱਚੋਂ ਇੱਕ ਆਦਮੀ ਉੱਚੀ ਆਵਾਜ਼ ਵਿੱਚ ਬੋਲਿਆ, “ਗੁਰੂ ਜੀ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਪੁੱਤਰ ਹੈ।

Luke 9:38 (UKJV) And, behold, a man of the company cried out, saying, Master, I plead to you, look upon my son: for he is mine only child.

36ਆਵਾਜ਼ ਦੇ ਅੰਤ ਵਿੱਚ, ਉਹਨਾਂ ਨੇ ਵੇਖਿਆ ਕਿ ਯਿਸ਼ੂ ਇਕੱਲਾ ਸੀ। ਅਤੇ ਉਹ ਚੁੱਪ ਰਹੇ ਅਤੇ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਦਿਨਾਂ ਵਿੱਚ ਕਿਸੇ ਨੂੰ ਕੁਝ ਨਾ ਦੱਸਿਆ।

37ਅਗਲੇ ਦਿਨ ਜਦੋਂ ਉਹ ਪਹਾੜ ਤੋਂ ਹੇਠਾਂ ਆ ਰਹੇ ਸਨ, ਇੱਕ ਵੱਡੀ ਭੀੜ ਉੱਥੇ ਇਕੱਠੀ ਹੋ ਗਈ।

38ਭੀੜ ਵਿੱਚੋਂ ਇੱਕ ਆਦਮੀ ਉੱਚੀ ਆਵਾਜ਼ ਵਿੱਚ ਬੋਲਿਆ, “ਗੁਰੂ ਜੀ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਪੁੱਤਰ ਹੈ।

39ਇੱਕ ਦੁਸ਼ਟ ਆਤਮਾ ਅਕਸਰ ਉਸ ਨੂੰ ਫੜ ਲੈਂਦੀ ਹੈ ਅਤੇ ਉਹ ਅਚਾਨਕ ਚੀਕਣਾ ਸ਼ੁਰੂ ਕਰ ਦਿੰਦਾ ਹੈ। ਦੁਸ਼ਟ ਆਤਮਾ ਉਸ ਦੇ ਸ਼ਰੀਰ ਨੂੰ ਅਜਿਹਾ ਘੁੱਟਦੀ ਹੈ ਅਤੇ ਉਸ ਦੇ ਮੂੰਹ ਵਿੱਚੋਂ ਝੱਗ ਨਿਕਲਣ ਲੱਗ ਪੈਂਦੀ ਹੈ। ਇਹ ਦੁਸ਼ਟ ਆਤਮਾ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਅਤੇ ਉਸ ਦਾ ਨਾਸ਼ ਕਰਨਾ ਚਾਹੀਦੀ ਹੈ।

40ਮੈਂ ਤੁਹਾਡੇ ਚੇਲਿਆਂ ਨੂੰ ਬੇਨਤੀ ਕੀਤੀ ਕਿ ਉਹ ਉਸ ਵਿੱਚੋਂ ਕੱਢ ਦੇਣ, ਪਰ ਉਹ ਕੱਢ ਨਾ ਸਕੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.