ਲੂਕਸ 9

ਇੱਕ ਦੁਸ਼ਟ ਆਤਮਾ ਅਕਸਰ ਉਸ ਨੂੰ ਫੜ ਲੈਂਦੀ ਹੈ ਅਤੇ ਉਹ ਅਚਾਨਕ ਚੀਕਣਾ ਸ਼ੁਰੂ ਕਰ ਦਿੰਦਾ ਹੈ। ਦੁਸ਼ਟ ਆਤਮਾ ਉਸ ਦੇ ਸ਼ਰੀਰ ਨੂੰ ਅਜਿਹਾ ਘੁੱਟਦੀ ਹੈ ਅਤੇ ਉਸ ਦੇ ਮੂੰਹ ਵਿੱਚੋਂ ਝੱਗ ਨਿਕਲਣ ਲੱਗ ਪੈਂਦੀ ਹੈ। ਇਹ ਦੁਸ਼ਟ ਆਤਮਾ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਅਤੇ ਉਸ ਦਾ ਨਾਸ਼ ਕਰਨਾ ਚਾਹੀਦੀ ਹੈ।

Luke 9:39 (UKJV) And, lo, a spirit takes him, and he suddenly cries out; and it tears him that he foams again, and bruising him hardly departs from him.

37ਅਗਲੇ ਦਿਨ ਜਦੋਂ ਉਹ ਪਹਾੜ ਤੋਂ ਹੇਠਾਂ ਆ ਰਹੇ ਸਨ, ਇੱਕ ਵੱਡੀ ਭੀੜ ਉੱਥੇ ਇਕੱਠੀ ਹੋ ਗਈ।

38ਭੀੜ ਵਿੱਚੋਂ ਇੱਕ ਆਦਮੀ ਉੱਚੀ ਆਵਾਜ਼ ਵਿੱਚ ਬੋਲਿਆ, “ਗੁਰੂ ਜੀ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਪੁੱਤਰ ਹੈ।

39ਇੱਕ ਦੁਸ਼ਟ ਆਤਮਾ ਅਕਸਰ ਉਸ ਨੂੰ ਫੜ ਲੈਂਦੀ ਹੈ ਅਤੇ ਉਹ ਅਚਾਨਕ ਚੀਕਣਾ ਸ਼ੁਰੂ ਕਰ ਦਿੰਦਾ ਹੈ। ਦੁਸ਼ਟ ਆਤਮਾ ਉਸ ਦੇ ਸ਼ਰੀਰ ਨੂੰ ਅਜਿਹਾ ਘੁੱਟਦੀ ਹੈ ਅਤੇ ਉਸ ਦੇ ਮੂੰਹ ਵਿੱਚੋਂ ਝੱਗ ਨਿਕਲਣ ਲੱਗ ਪੈਂਦੀ ਹੈ। ਇਹ ਦੁਸ਼ਟ ਆਤਮਾ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਅਤੇ ਉਸ ਦਾ ਨਾਸ਼ ਕਰਨਾ ਚਾਹੀਦੀ ਹੈ।

40ਮੈਂ ਤੁਹਾਡੇ ਚੇਲਿਆਂ ਨੂੰ ਬੇਨਤੀ ਕੀਤੀ ਕਿ ਉਹ ਉਸ ਵਿੱਚੋਂ ਕੱਢ ਦੇਣ, ਪਰ ਉਹ ਕੱਢ ਨਾ ਸਕੇ।”

41ਯਿਸ਼ੂ ਨੇ ਉੱਤਰ ਦਿੱਤਾ, “ਹੇ ਅਵਿਸ਼ਵਾਸੀ ਅਤੇ ਭ੍ਰਿਸ਼ਟ ਪੀੜ੍ਹੀ! ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਕਦੋਂ ਤੱਕ ਸਬਰ ਕਰਾਂਗਾ? ਆਪਣੇ ਬੇਟੇ ਨੂੰ ਇੱਥੇ ਲਿਆਓ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.