ਲੂਕਸ 9

ਜਿਸ ਵੀ ਘਰ ਵਿੱਚ ਤੁਸੀਂ ਦਾਖਲ ਹੋਵੋ, ਉੱਥੇ ਹੀ ਠਹਿਰੋ ਜਦੋਂ ਤੱਕ ਤੁਸੀਂ ਉਸ ਸ਼ਹਿਰ ਨੂੰ ਨਹੀਂ ਛੱਡ ਦਿੰਦੇ।

Luke 9:4 (UKJV) And whatsoever house all of you enter into, there abide, and thence depart.

2ਅਤੇ ਉਸ ਨੇ ਉਹਨਾਂ ਨੂੰ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕਰਨ ਅਤੇ ਬਿਮਾਰਾਂ ਨੂੰ ਚੰਗਾ ਕਰਨ ਲਈ ਭੇਜ ਦਿੱਤਾ।

3ਯਿਸ਼ੂ ਨੇ ਉਹਨਾਂ ਨੂੰ ਹਦਾਇਤਾਂ ਦਿੱਤੀਆਂ, “ਸਫਰ ਲਈ ਕੁਝ ਵੀ ਆਪਣੇ ਨਾਲ ਨਾ ਲੈ ਕੇ ਜਾਣਾ, ਨਾ ਸੋਟੀ, ਨਾ ਝੋਲਾ, ਨਾ ਰੋਟੀ, ਨਾ ਕੋਈ ਪੈਸਾ ਅਤੇ ਨਾ ਹੀ ਕੋਈ ਕੱਪੜਾ।

4ਜਿਸ ਵੀ ਘਰ ਵਿੱਚ ਤੁਸੀਂ ਦਾਖਲ ਹੋਵੋ, ਉੱਥੇ ਹੀ ਠਹਿਰੋ ਜਦੋਂ ਤੱਕ ਤੁਸੀਂ ਉਸ ਸ਼ਹਿਰ ਨੂੰ ਨਹੀਂ ਛੱਡ ਦਿੰਦੇ।

5ਜੇ ਲੋਕ ਤੁਹਾਨੂੰ ਸਵੀਕਾਰ ਨਹੀਂ ਕਰਦੇ ਤਾਂ ਉਸ ਨਗਰ ਤੋਂ ਬਾਹਰ ਚਲੇ ਜਾਓ ਅਤੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ ਤਾਂ ਜੋ ਇਹ ਉਹਨਾਂ ਦੇ ਵਿਰੁੱਧ ਗਵਾਹੀ ਹੋਵੇ।”

6ਚੇਲੇ ਰਵਾਨਾ ਹੋਏ ਅਤੇ ਸਾਰੇ ਪਿੰਡਾਂ ਵਿੱਚ ਸਫਰ ਕੀਤਾ, ਖੁਸ਼ਖ਼ਬਰੀ ਦਾ ਪ੍ਰਚਾਰ ਕਰਦਿਆਂ ਉਹਨਾਂ ਨੇ ਲੋਕਾਂ ਨੂੰ ਹਰ ਜਗ੍ਹਾ ਚੰਗਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.