ਲੂਕਸ 9

ਮੈਂ ਤੁਹਾਡੇ ਚੇਲਿਆਂ ਨੂੰ ਬੇਨਤੀ ਕੀਤੀ ਕਿ ਉਹ ਉਸ ਵਿੱਚੋਂ ਕੱਢ ਦੇਣ, ਪਰ ਉਹ ਕੱਢ ਨਾ ਸਕੇ।”

Luke 9:40 (UKJV) And I besought your disciples to cast him out; and they could not.

38ਭੀੜ ਵਿੱਚੋਂ ਇੱਕ ਆਦਮੀ ਉੱਚੀ ਆਵਾਜ਼ ਵਿੱਚ ਬੋਲਿਆ, “ਗੁਰੂ ਜੀ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਪੁੱਤਰ ਹੈ।

39ਇੱਕ ਦੁਸ਼ਟ ਆਤਮਾ ਅਕਸਰ ਉਸ ਨੂੰ ਫੜ ਲੈਂਦੀ ਹੈ ਅਤੇ ਉਹ ਅਚਾਨਕ ਚੀਕਣਾ ਸ਼ੁਰੂ ਕਰ ਦਿੰਦਾ ਹੈ। ਦੁਸ਼ਟ ਆਤਮਾ ਉਸ ਦੇ ਸ਼ਰੀਰ ਨੂੰ ਅਜਿਹਾ ਘੁੱਟਦੀ ਹੈ ਅਤੇ ਉਸ ਦੇ ਮੂੰਹ ਵਿੱਚੋਂ ਝੱਗ ਨਿਕਲਣ ਲੱਗ ਪੈਂਦੀ ਹੈ। ਇਹ ਦੁਸ਼ਟ ਆਤਮਾ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਅਤੇ ਉਸ ਦਾ ਨਾਸ਼ ਕਰਨਾ ਚਾਹੀਦੀ ਹੈ।

40ਮੈਂ ਤੁਹਾਡੇ ਚੇਲਿਆਂ ਨੂੰ ਬੇਨਤੀ ਕੀਤੀ ਕਿ ਉਹ ਉਸ ਵਿੱਚੋਂ ਕੱਢ ਦੇਣ, ਪਰ ਉਹ ਕੱਢ ਨਾ ਸਕੇ।”

41ਯਿਸ਼ੂ ਨੇ ਉੱਤਰ ਦਿੱਤਾ, “ਹੇ ਅਵਿਸ਼ਵਾਸੀ ਅਤੇ ਭ੍ਰਿਸ਼ਟ ਪੀੜ੍ਹੀ! ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਕਦੋਂ ਤੱਕ ਸਬਰ ਕਰਾਂਗਾ? ਆਪਣੇ ਬੇਟੇ ਨੂੰ ਇੱਥੇ ਲਿਆਓ।”

42ਜਿਵੇਂ ਹੀ ਬੱਚਾ ਨੇੜੇ ਆ ਰਿਹਾ ਸੀ ਤਾਂ ਦੁਸ਼ਟ ਆਤਮਾ ਨੇ ਧੱਕਾ ਮਾਰਿਆ ਅਤੇ ਉਸ ਦੇ ਸਰੀਰ ਨੂੰ ਬਹੁਤ ਮਰੋੜਿਆ, ਪਰ ਯਿਸ਼ੂ ਨੇ ਦੁਸ਼ਟ ਆਤਮਾ ਨੂੰ ਝਿੜਕਿਆ, ਬੱਚੇ ਨੂੰ ਚੰਗਾ ਕੀਤਾ ਅਤੇ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.