ਲੂਕਸ 9

ਯਿਸ਼ੂ ਨੇ ਉੱਤਰ ਦਿੱਤਾ, “ਹੇ ਅਵਿਸ਼ਵਾਸੀ ਅਤੇ ਭ੍ਰਿਸ਼ਟ ਪੀੜ੍ਹੀ! ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਕਦੋਂ ਤੱਕ ਸਬਰ ਕਰਾਂਗਾ? ਆਪਣੇ ਬੇਟੇ ਨੂੰ ਇੱਥੇ ਲਿਆਓ।”

Luke 9:41 (UKJV) And Jesus answering said, O faithless and perverse generation, how long shall I be with you, and suffer you? Bring your son here.

39ਇੱਕ ਦੁਸ਼ਟ ਆਤਮਾ ਅਕਸਰ ਉਸ ਨੂੰ ਫੜ ਲੈਂਦੀ ਹੈ ਅਤੇ ਉਹ ਅਚਾਨਕ ਚੀਕਣਾ ਸ਼ੁਰੂ ਕਰ ਦਿੰਦਾ ਹੈ। ਦੁਸ਼ਟ ਆਤਮਾ ਉਸ ਦੇ ਸ਼ਰੀਰ ਨੂੰ ਅਜਿਹਾ ਘੁੱਟਦੀ ਹੈ ਅਤੇ ਉਸ ਦੇ ਮੂੰਹ ਵਿੱਚੋਂ ਝੱਗ ਨਿਕਲਣ ਲੱਗ ਪੈਂਦੀ ਹੈ। ਇਹ ਦੁਸ਼ਟ ਆਤਮਾ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਅਤੇ ਉਸ ਦਾ ਨਾਸ਼ ਕਰਨਾ ਚਾਹੀਦੀ ਹੈ।

40ਮੈਂ ਤੁਹਾਡੇ ਚੇਲਿਆਂ ਨੂੰ ਬੇਨਤੀ ਕੀਤੀ ਕਿ ਉਹ ਉਸ ਵਿੱਚੋਂ ਕੱਢ ਦੇਣ, ਪਰ ਉਹ ਕੱਢ ਨਾ ਸਕੇ।”

41ਯਿਸ਼ੂ ਨੇ ਉੱਤਰ ਦਿੱਤਾ, “ਹੇ ਅਵਿਸ਼ਵਾਸੀ ਅਤੇ ਭ੍ਰਿਸ਼ਟ ਪੀੜ੍ਹੀ! ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਕਦੋਂ ਤੱਕ ਸਬਰ ਕਰਾਂਗਾ? ਆਪਣੇ ਬੇਟੇ ਨੂੰ ਇੱਥੇ ਲਿਆਓ।”

42ਜਿਵੇਂ ਹੀ ਬੱਚਾ ਨੇੜੇ ਆ ਰਿਹਾ ਸੀ ਤਾਂ ਦੁਸ਼ਟ ਆਤਮਾ ਨੇ ਧੱਕਾ ਮਾਰਿਆ ਅਤੇ ਉਸ ਦੇ ਸਰੀਰ ਨੂੰ ਬਹੁਤ ਮਰੋੜਿਆ, ਪਰ ਯਿਸ਼ੂ ਨੇ ਦੁਸ਼ਟ ਆਤਮਾ ਨੂੰ ਝਿੜਕਿਆ, ਬੱਚੇ ਨੂੰ ਚੰਗਾ ਕੀਤਾ ਅਤੇ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ।

43ਸਾਰੇ ਪਰਮੇਸ਼ਵਰ ਦੀ ਮਹਿਮਾ ਵੇਖ ਕੇ ਹੈਰਾਨ ਰਹਿ ਗਏ। ਜਦੋਂ ਇਸ ਘਟਨਾ ਨਾਲ ਹਰ ਕੋਈ ਹੈਰਾਨ ਹੋ ਗਿਆ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.