ਲੂਕਸ 9

ਜਿਵੇਂ ਹੀ ਬੱਚਾ ਨੇੜੇ ਆ ਰਿਹਾ ਸੀ ਤਾਂ ਦੁਸ਼ਟ ਆਤਮਾ ਨੇ ਧੱਕਾ ਮਾਰਿਆ ਅਤੇ ਉਸ ਦੇ ਸਰੀਰ ਨੂੰ ਬਹੁਤ ਮਰੋੜਿਆ, ਪਰ ਯਿਸ਼ੂ ਨੇ ਦੁਸ਼ਟ ਆਤਮਾ ਨੂੰ ਝਿੜਕਿਆ, ਬੱਚੇ ਨੂੰ ਚੰਗਾ ਕੀਤਾ ਅਤੇ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ।

Luke 9:42 (UKJV) And as he was yet a coming, the devil threw him down, and tare him. And Jesus rebuked the unclean spirit, and healed the child, and delivered him again to his father.

40ਮੈਂ ਤੁਹਾਡੇ ਚੇਲਿਆਂ ਨੂੰ ਬੇਨਤੀ ਕੀਤੀ ਕਿ ਉਹ ਉਸ ਵਿੱਚੋਂ ਕੱਢ ਦੇਣ, ਪਰ ਉਹ ਕੱਢ ਨਾ ਸਕੇ।”

41ਯਿਸ਼ੂ ਨੇ ਉੱਤਰ ਦਿੱਤਾ, “ਹੇ ਅਵਿਸ਼ਵਾਸੀ ਅਤੇ ਭ੍ਰਿਸ਼ਟ ਪੀੜ੍ਹੀ! ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਕਦੋਂ ਤੱਕ ਸਬਰ ਕਰਾਂਗਾ? ਆਪਣੇ ਬੇਟੇ ਨੂੰ ਇੱਥੇ ਲਿਆਓ।”

42ਜਿਵੇਂ ਹੀ ਬੱਚਾ ਨੇੜੇ ਆ ਰਿਹਾ ਸੀ ਤਾਂ ਦੁਸ਼ਟ ਆਤਮਾ ਨੇ ਧੱਕਾ ਮਾਰਿਆ ਅਤੇ ਉਸ ਦੇ ਸਰੀਰ ਨੂੰ ਬਹੁਤ ਮਰੋੜਿਆ, ਪਰ ਯਿਸ਼ੂ ਨੇ ਦੁਸ਼ਟ ਆਤਮਾ ਨੂੰ ਝਿੜਕਿਆ, ਬੱਚੇ ਨੂੰ ਚੰਗਾ ਕੀਤਾ ਅਤੇ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ।

43ਸਾਰੇ ਪਰਮੇਸ਼ਵਰ ਦੀ ਮਹਿਮਾ ਵੇਖ ਕੇ ਹੈਰਾਨ ਰਹਿ ਗਏ। ਜਦੋਂ ਇਸ ਘਟਨਾ ਨਾਲ ਹਰ ਕੋਈ ਹੈਰਾਨ ਹੋ ਗਿਆ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ,

44“ਧਿਆਨ ਨਾਲ ਸੁਣੋ ਕਿ ਮੈਂ ਕੀ ਕਹਿ ਰਿਹਾ ਹਾਂ ਅਤੇ ਯਾਦ ਰੱਖੋ: ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.