42ਜਿਵੇਂ ਹੀ ਬੱਚਾ ਨੇੜੇ ਆ ਰਿਹਾ ਸੀ ਤਾਂ ਦੁਸ਼ਟ ਆਤਮਾ ਨੇ ਧੱਕਾ ਮਾਰਿਆ ਅਤੇ ਉਸ ਦੇ ਸਰੀਰ ਨੂੰ ਬਹੁਤ ਮਰੋੜਿਆ, ਪਰ ਯਿਸ਼ੂ ਨੇ ਦੁਸ਼ਟ ਆਤਮਾ ਨੂੰ ਝਿੜਕਿਆ, ਬੱਚੇ ਨੂੰ ਚੰਗਾ ਕੀਤਾ ਅਤੇ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ।
43ਸਾਰੇ ਪਰਮੇਸ਼ਵਰ ਦੀ ਮਹਿਮਾ ਵੇਖ ਕੇ ਹੈਰਾਨ ਰਹਿ ਗਏ। ਜਦੋਂ ਇਸ ਘਟਨਾ ਨਾਲ ਹਰ ਕੋਈ ਹੈਰਾਨ ਹੋ ਗਿਆ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ,
44“ਧਿਆਨ ਨਾਲ ਸੁਣੋ ਕਿ ਮੈਂ ਕੀ ਕਹਿ ਰਿਹਾ ਹਾਂ ਅਤੇ ਯਾਦ ਰੱਖੋ: ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।”
45ਪਰ ਚੇਲੇ ਇਸ ਦੇ ਅਰਥ ਨੂੰ ਸਮਝ ਨਾ ਸਕੇ। ਇਸ ਗੱਲ ਦਾ ਅਰਥ ਉਹਨਾਂ ਤੋਂ ਲੁਕੋ ਕੇ ਰੱਖਿਆ ਗਿਆ ਸੀ। ਇਹੀ ਕਾਰਨ ਸੀ ਕਿ ਉਹ ਇਸ ਦੇ ਅਰਥ ਨੂੰ ਨਹੀਂ ਸਮਝ ਸਕੇ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।
46ਚੇਲਿਆਂ ਵਿੱਚ ਇਸ ਗੱਲ ਤੇ ਝਗੜਾ ਹੋ ਗਿਆ ਕਿ ਉਹਨਾਂ ਵਿੱਚੋਂ ਕੌਣ ਸਭ ਤੋਂ ਵੱਡਾ ਹੈ।