ਲੂਕਸ 9

ਪਰ ਚੇਲੇ ਇਸ ਦੇ ਅਰਥ ਨੂੰ ਸਮਝ ਨਾ ਸਕੇ। ਇਸ ਗੱਲ ਦਾ ਅਰਥ ਉਹਨਾਂ ਤੋਂ ਲੁਕੋ ਕੇ ਰੱਖਿਆ ਗਿਆ ਸੀ। ਇਹੀ ਕਾਰਨ ਸੀ ਕਿ ਉਹ ਇਸ ਦੇ ਅਰਥ ਨੂੰ ਨਹੀਂ ਸਮਝ ਸਕੇ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।

Luke 9:45 (UKJV) But they understood not this saying, and it was hid from them, that they perceived it not: and they feared to ask him of that saying.

43ਸਾਰੇ ਪਰਮੇਸ਼ਵਰ ਦੀ ਮਹਿਮਾ ਵੇਖ ਕੇ ਹੈਰਾਨ ਰਹਿ ਗਏ। ਜਦੋਂ ਇਸ ਘਟਨਾ ਨਾਲ ਹਰ ਕੋਈ ਹੈਰਾਨ ਹੋ ਗਿਆ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ,

44“ਧਿਆਨ ਨਾਲ ਸੁਣੋ ਕਿ ਮੈਂ ਕੀ ਕਹਿ ਰਿਹਾ ਹਾਂ ਅਤੇ ਯਾਦ ਰੱਖੋ: ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।”

45ਪਰ ਚੇਲੇ ਇਸ ਦੇ ਅਰਥ ਨੂੰ ਸਮਝ ਨਾ ਸਕੇ। ਇਸ ਗੱਲ ਦਾ ਅਰਥ ਉਹਨਾਂ ਤੋਂ ਲੁਕੋ ਕੇ ਰੱਖਿਆ ਗਿਆ ਸੀ। ਇਹੀ ਕਾਰਨ ਸੀ ਕਿ ਉਹ ਇਸ ਦੇ ਅਰਥ ਨੂੰ ਨਹੀਂ ਸਮਝ ਸਕੇ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।

46ਚੇਲਿਆਂ ਵਿੱਚ ਇਸ ਗੱਲ ਤੇ ਝਗੜਾ ਹੋ ਗਿਆ ਕਿ ਉਹਨਾਂ ਵਿੱਚੋਂ ਕੌਣ ਸਭ ਤੋਂ ਵੱਡਾ ਹੈ।

47ਯਿਸ਼ੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ, ਉਸ ਨੇ ਇੱਕ ਛੋਟੇ ਬੱਚੇ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.