ਲੂਕਸ 9

ਯਿਸ਼ੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ, ਉਸ ਨੇ ਇੱਕ ਛੋਟੇ ਬੱਚੇ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ।

Luke 9:47 (UKJV) And Jesus, perceiving the thought of their heart, took a child, and set him by him,

45ਪਰ ਚੇਲੇ ਇਸ ਦੇ ਅਰਥ ਨੂੰ ਸਮਝ ਨਾ ਸਕੇ। ਇਸ ਗੱਲ ਦਾ ਅਰਥ ਉਹਨਾਂ ਤੋਂ ਲੁਕੋ ਕੇ ਰੱਖਿਆ ਗਿਆ ਸੀ। ਇਹੀ ਕਾਰਨ ਸੀ ਕਿ ਉਹ ਇਸ ਦੇ ਅਰਥ ਨੂੰ ਨਹੀਂ ਸਮਝ ਸਕੇ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।

46ਚੇਲਿਆਂ ਵਿੱਚ ਇਸ ਗੱਲ ਤੇ ਝਗੜਾ ਹੋ ਗਿਆ ਕਿ ਉਹਨਾਂ ਵਿੱਚੋਂ ਕੌਣ ਸਭ ਤੋਂ ਵੱਡਾ ਹੈ।

47ਯਿਸ਼ੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ, ਉਸ ਨੇ ਇੱਕ ਛੋਟੇ ਬੱਚੇ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ।

48ਫਿਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੋ ਕੋਈ ਵੀ ਇਸ ਛੋਟੇ ਬੱਚੇ ਨੂੰ ਮੇਰੇ ਨਾਮ ਉੱਤੇ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲ ਕਰਦਾ ਹੈ ਉਹ ਉਹਨਾਂ ਨੂੰ ਕਬੂਲ ਕਰਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਤੁਹਾਡੇ ਵਿੱਚੋਂ ਜਿਹੜਾ ਛੋਟਾ ਹੈ ਉਹ ਸਭ ਤੋਂ ਵੱਡਾ ਹੈ।”

49ਯੋਹਨ ਨੇ ਉਹਨਾਂ ਨੂੰ ਦੱਸਿਆ, “ਗੁਰੂ ਜੀ, ਅਸੀਂ ਇੱਕ ਵਿਅਕਤੀ ਨੂੰ ਤੁਹਾਡੇ ਨਾਮ ਵਿੱਚ ਭੂਤਾਂ ਨੂੰ ਕੱਢਦੇ ਵੇਖਿਆ ਹੈ। ਅਸੀਂ ਉਸ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਕਿਉਂਕਿ ਉਹ ਸਾਡੇ ਵਿੱਚੋਂ ਨਹੀਂ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.