55ਪਿੱਛੇ ਮੁੜ ਕੇ ਯਿਸ਼ੂ ਨੇ ਉਹਨਾਂ ਨੂੰ ਝਿੜਕਿਆ।
56ਅਤੇ ਉੱਥੋਂ ਯਿਸ਼ੂ ਅਤੇ ਉਸ ਦੇ ਚੇਲੇ ਕਿਸੇ ਹੋਰ ਪਿੰਡ ਵੱਲ ਨੂੰ ਚੱਲੇ ਗਏ।
57ਰਸਤੇ ਵਿੱਚ ਇੱਕ ਵਿਅਕਤੀ ਨੇ ਆਪਣੀ ਇੱਛਾ ਜ਼ਾਹਰ ਕੀਤੀ ਅਤੇ ਉਸ ਨੂੰ ਕਿਹਾ, “ਜਿੱਥੇ ਵੀ ਤੁਸੀਂ ਜਾਓਗੇ, ਮੈਂ ਤੁਹਾਡੇ ਪਿੱਛੇ ਚੱਲਾਂਗਾ।”
58ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਲੂੰਬੜੀਆਂ ਦੇ ਘੋਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਲਈ ਵੀ ਜਗ੍ਹਾ ਨਹੀਂ ਹੈ!”
59ਯਿਸ਼ੂ ਨੇ ਇੱਕ ਹੋਰ ਵਿਅਕਤੀ ਨੂੰ ਕਿਹਾ, “ਆ! ਮੇਰੇ ਪਿੱਛੇ ਹੋ ਤੁਰ।” ਉਸ ਆਦਮੀ ਨੇ ਕਿਹਾ, “ਹੇ ਪ੍ਰਭੂ, ਪਹਿਲਾਂ ਮੈਨੂੰ ਮੇਰੇ ਪਿਤਾ ਜੀ ਦਾ ਅੰਤਿਮ-ਸੰਸਕਾਰ ਕਰਨ ਦੀ ਆਗਿਆ ਦਿਓ।”