ਲੂਕਸ 9

ਯਿਸ਼ੂ ਨੇ ਇੱਕ ਹੋਰ ਵਿਅਕਤੀ ਨੂੰ ਕਿਹਾ, “ਆ! ਮੇਰੇ ਪਿੱਛੇ ਹੋ ਤੁਰ।” ਉਸ ਆਦਮੀ ਨੇ ਕਿਹਾ, “ਹੇ ਪ੍ਰਭੂ, ਪਹਿਲਾਂ ਮੈਨੂੰ ਮੇਰੇ ਪਿਤਾ ਜੀ ਦਾ ਅੰਤਿਮ-ਸੰਸਕਾਰ ਕਰਨ ਦੀ ਆਗਿਆ ਦਿਓ।”

Luke 9:59 (UKJV) And he said unto another, Follow me. But he said, Lord, suffer me first to go and bury my father.

57ਰਸਤੇ ਵਿੱਚ ਇੱਕ ਵਿਅਕਤੀ ਨੇ ਆਪਣੀ ਇੱਛਾ ਜ਼ਾਹਰ ਕੀਤੀ ਅਤੇ ਉਸ ਨੂੰ ਕਿਹਾ, “ਜਿੱਥੇ ਵੀ ਤੁਸੀਂ ਜਾਓਗੇ, ਮੈਂ ਤੁਹਾਡੇ ਪਿੱਛੇ ਚੱਲਾਂਗਾ।”

58ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਲੂੰਬੜੀਆਂ ਦੇ ਘੋਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਲਈ ਵੀ ਜਗ੍ਹਾ ਨਹੀਂ ਹੈ!”

59ਯਿਸ਼ੂ ਨੇ ਇੱਕ ਹੋਰ ਵਿਅਕਤੀ ਨੂੰ ਕਿਹਾ, “ਆ! ਮੇਰੇ ਪਿੱਛੇ ਹੋ ਤੁਰ।” ਉਸ ਆਦਮੀ ਨੇ ਕਿਹਾ, “ਹੇ ਪ੍ਰਭੂ, ਪਹਿਲਾਂ ਮੈਨੂੰ ਮੇਰੇ ਪਿਤਾ ਜੀ ਦਾ ਅੰਤਿਮ-ਸੰਸਕਾਰ ਕਰਨ ਦੀ ਆਗਿਆ ਦਿਓ।”

60ਯਿਸ਼ੂ ਨੇ ਉਸ ਨੂੰ ਕਿਹਾ, “ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ, ਪਰ ਤੂੰ ਜਾ ਅਤੇ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕਰ।”

61ਇੱਕ ਹੋਰ ਵਿਅਕਤੀ ਨੇ ਯਿਸ਼ੂ ਨੂੰ ਕਿਹਾ, “ਪ੍ਰਭੂ ਜੀ, ਮੈਂ ਤੁਹਾਡੇ ਪਿੱਛੇ ਚੱਲਾਂਗਾ, ਪਰ ਪਹਿਲਾਂ ਮੈਂ ਆਪਣੇ ਪਰਿਵਾਰ ਤੋਂ ਵਿਦਾ ਹੋ ਆਵਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.