ਲੂਕਸ 9

ਚੇਲੇ ਰਵਾਨਾ ਹੋਏ ਅਤੇ ਸਾਰੇ ਪਿੰਡਾਂ ਵਿੱਚ ਸਫਰ ਕੀਤਾ, ਖੁਸ਼ਖ਼ਬਰੀ ਦਾ ਪ੍ਰਚਾਰ ਕਰਦਿਆਂ ਉਹਨਾਂ ਨੇ ਲੋਕਾਂ ਨੂੰ ਹਰ ਜਗ੍ਹਾ ਚੰਗਾ ਕੀਤਾ।

Luke 9:6 (UKJV) And they departed, and went through the towns, preaching the gospel, and healing every where.

4ਜਿਸ ਵੀ ਘਰ ਵਿੱਚ ਤੁਸੀਂ ਦਾਖਲ ਹੋਵੋ, ਉੱਥੇ ਹੀ ਠਹਿਰੋ ਜਦੋਂ ਤੱਕ ਤੁਸੀਂ ਉਸ ਸ਼ਹਿਰ ਨੂੰ ਨਹੀਂ ਛੱਡ ਦਿੰਦੇ।

5ਜੇ ਲੋਕ ਤੁਹਾਨੂੰ ਸਵੀਕਾਰ ਨਹੀਂ ਕਰਦੇ ਤਾਂ ਉਸ ਨਗਰ ਤੋਂ ਬਾਹਰ ਚਲੇ ਜਾਓ ਅਤੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ ਤਾਂ ਜੋ ਇਹ ਉਹਨਾਂ ਦੇ ਵਿਰੁੱਧ ਗਵਾਹੀ ਹੋਵੇ।”

6ਚੇਲੇ ਰਵਾਨਾ ਹੋਏ ਅਤੇ ਸਾਰੇ ਪਿੰਡਾਂ ਵਿੱਚ ਸਫਰ ਕੀਤਾ, ਖੁਸ਼ਖ਼ਬਰੀ ਦਾ ਪ੍ਰਚਾਰ ਕਰਦਿਆਂ ਉਹਨਾਂ ਨੇ ਲੋਕਾਂ ਨੂੰ ਹਰ ਜਗ੍ਹਾ ਚੰਗਾ ਕੀਤਾ।

7ਜੋ ਕੁਝ ਹੋ ਰਿਹਾ ਸੀ ਉਸ ਬਾਰੇ ਹੇਰੋਦੇਸ ਨੇ ਸੁਣਿਆ ਅਤੇ ਉਹ ਬਹੁਤ ਘਬਰਾ ਗਿਆ ਕਿਉਂਕਿ ਕੁਝ ਲੋਕ ਕਹਿ ਰਹੇ ਸਨ ਕਿ ਬਪਤਿਸਮਾ ਲੈਣ ਵਾਲਾ ਯੋਹਨ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ।

8ਕੁਝ ਲੋਕ ਕਹਿ ਰਹੇ ਸਨ ਕਿ ਏਲੀਯਾਹ ਪ੍ਰਗਟ ਹੋਇਆ ਹੈ ਅਤੇ ਕੁਝ ਹੋਰਾਂ ਨੇ ਦਾਅਵਾ ਕੀਤਾ ਕਿ ਅਤੀਤ ਦੇ ਨਬੀਆਂ ਵਿੱਚੋਂ ਇੱਕ ਜੀ ਉੱਠਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.