ਮਲਾਕੀ 2

“ਇਸ ਲਈ ਮੈਂ ਤੁਹਾਨੂੰ ਸਾਰਿਆਂ ਲੋਕਾਂ ਦੇ ਸਾਮ੍ਹਣੇ ਤੁੱਛ ਅਤੇ ਬੇਇੱਜ਼ਤ ਕੀਤਾ ਹੈ, ਕਿਉਂਕਿ ਤੁਸੀਂ ਮੇਰੇ ਰਾਹਾਂ ਉੱਤੇ ਨਹੀਂ ਚੱਲੇ ਪਰ ਨੇਮ ਦੇ ਮਾਮਲਿਆਂ ਵਿੱਚ ਪੱਖਪਾਤ ਕੀਤੀ ਹੈ।”

Malachi 2:9 (UKJV) Therefore have I also made you contemptible and base before all the people, according as all of you have not kept my ways, but have been partial in the law.

7“ਕਿਉਂਕਿ ਜਾਜਕਾਂ ਦੇ ਬੁੱਲ ਗਿਆਨ ਦੀ ਰਾਖੀ ਕਰਨ, ਕਿਉਂਕਿ ਉਹ ਸਰਵਸ਼ਕਤੀਮਾਨ ਯਾਹਵੇਹ ਦਾ ਦੂਤ ਹੈ ਅਤੇ ਲੋਕ ਉਸਦੇ ਮੂੰਹ ਤੋਂ ਉਪਦੇਸ਼ ਭਾਲਦੇ ਹਨ।

8ਪਰ ਤੂੰ ਰਾਹ ਤੋਂ ਮੁੜਿਆ ਹੈਂ ਅਤੇ ਤੇਰੇ ਉਪਦੇਸ਼ ਨਾਲ ਬਹੁਤਿਆਂ ਨੂੰ ਠੋਕਰ ਲੱਗੀ ਹੈ। ਤੁਸੀਂ ਲੇਵੀ ਦੇ ਨੇਮ ਦੀ ਉਲੰਘਣਾ ਕੀਤੀ ਹੈ,” ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ।

9“ਇਸ ਲਈ ਮੈਂ ਤੁਹਾਨੂੰ ਸਾਰਿਆਂ ਲੋਕਾਂ ਦੇ ਸਾਮ੍ਹਣੇ ਤੁੱਛ ਅਤੇ ਬੇਇੱਜ਼ਤ ਕੀਤਾ ਹੈ, ਕਿਉਂਕਿ ਤੁਸੀਂ ਮੇਰੇ ਰਾਹਾਂ ਉੱਤੇ ਨਹੀਂ ਚੱਲੇ ਪਰ ਨੇਮ ਦੇ ਮਾਮਲਿਆਂ ਵਿੱਚ ਪੱਖਪਾਤ ਕੀਤੀ ਹੈ।”

10ਕੀ ਸਾਡਾ ਸਾਰਿਆਂ ਦਾ ਇੱਕ ਪਿਤਾ ਨਹੀਂ ਹੈ? ਕੀ ਇੱਕ ਪਰਮੇਸ਼ਵਰ ਨੇ ਸਾਨੂੰ ਨਹੀਂ ਬਣਾਇਆ? ਅਸੀਂ ਇੱਕ-ਦੂਜੇ ਨਾਲ ਬੇਵਫ਼ਾ ਹੋ ਕੇ ਆਪਣੇ ਪੁਰਖਿਆਂ ਦੇ ਨੇਮ ਨੂੰ ਕਿਉਂ ਅਪਵਿੱਤਰ ਕਰਦੇ ਹਾਂ?

11ਯਹੂਦਾਹ ਬੇਵਫ਼ਾ ਰਿਹਾ ਹੈ। ਇਸਰਾਏਲ ਅਤੇ ਯੇਰੂਸ਼ਲੇਮ ਵਿੱਚ ਇੱਕ ਘਿਣਾਉਣੀ ਗੱਲ ਕੀਤੀ ਗਈ ਹੈ: ਕਿਉਂ ਜੋ ਯਹੂਦਾਹ ਨੇ ਯਾਹਵੇਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ, ਪਲੀਤ ਕੀਤਾ ਅਤੇ ਓਪਰੇ ਦੇਵਤੇ ਦੀ ਧੀ ਨੂੰ ਵਿਆਹ ਲਿਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.