7ਆਪਣੇ ਪੁਰਖਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਉਹਨਾਂ ਦੀ ਪਾਲਣਾ ਨਹੀਂ ਕੀਤੀ। ਮੇਰੇ ਕੋਲ ਵਾਪਸ ਆਓ ਅਤੇ ਮੈਂ ਤੁਹਾਡੇ ਕੋਲ ਵਾਪਸ ਆਵਾਂਗਾ,” ਸਰਬਸ਼ਕਤੀਮਾਨ ਯਾਹਵੇਹ ਇਹ ਕਹਿੰਦਾ ਹੈ। “ਪਰ ਤੁਸੀਂ ਕਹਿੰਦੇ ਹੋ, ‘ਅਸੀਂ ਵਾਪਸ ਕਿਵੇਂ ਜਾਵਾਂਗੇ?’
8“ਕੀ ਕੋਈ ਮਨੁੱਖ ਪਰਮੇਸ਼ਵਰ ਨੂੰ ਠੱਗ ਸਕਦਾ? ਫਿਰ ਵੀ ਤੁਸੀਂ ਮੈਨੂੰ ਠੱਗ ਲਿਆ। “ਪਰ ਤੁਸੀਂ ਆਖਦੇ ਹੋ, ‘ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ?’ “ਦਸਵੰਧਾ ਅਤੇ ਚੜ੍ਹਾਵਿਆ ਵਿੱਚ।
9ਤੁਸੀਂ ਸਰਾਪ ਦੇ ਅਧੀਨ ਹੋ ਤੁਸੀਂ ਮੈਨੂੰ ਠੱਗਦੇ ਹੋ, ਸਗੋਂ ਸਾਰੀ ਕੌਮ ਵੀ ਅਜਿਹਾ ਕਰਦੀ ਹੈ।
10ਸਾਰੇ ਦਸਵੰਧ ਮੇਰੇ ਭਵਨ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ। ਮੈਨੂੰ ਇਸ ਵਿੱਚ ਪਰਖੋ” ਸਰਵਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ, “ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲ੍ਹਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ।
11ਮੈਂ ਕੀੜਿਆਂ ਨੂੰ ਤੁਹਾਡੀਆਂ ਫ਼ਸਲਾਂ ਨੂੰ ਖਾ ਜਾਣ ਤੋਂ ਝਿੜਕਾਂਗਾ ਅਤੇ ਤੁਹਾਡੇ ਅੰਗੂਰੀ ਪੈਲੀ ਵਿੱਚ ਸਮੇਂ ਤੋਂ ਪਹਿਲਾਂ ਫਲ ਨਾ ਡਿੱਗਣਗੇ,” ਸਰਬਸ਼ਕਤੀਮਾਨ ਯਾਹਵੇਹ ਦਾ ਇਹ ਕਹਿਣਾ ਹੈ।