3ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਇਹ ਕੰਮ ਕਰਾਂਗਾ, ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ।
4“ਮੇਰੇ ਦਾਸ ਮੋਸ਼ੇਹ ਦੀ ਬਿਵਸਥਾ ਨੂੰ ਚੇਤੇ ਰੱਖੋ, ਉਹ ਫ਼ਰਮਾਨ ਅਤੇ ਕਾਨੂੰਨ ਜੋ ਮੈਂ ਉਸਨੂੰ ਹੋਰੇਬ ਵਿੱਚ ਸਾਰੇ ਇਸਰਾਏਲ ਲਈ ਦਿੱਤੇ ਸਨ।
5“ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਾਹਵੇਹ ਦਾ ਵੱਡਾ ਅਤੇ ਭਿਆਨਕ ਦਿਨ ਆਵੇ।
6ਉਹ ਮਾਪਿਆਂ ਦੇ ਮਨਾਂ ਨੂੰ ਉਹਨਾਂ ਦੇ ਬੱਚਿਆਂ ਵੱਲ ਅਤੇ ਬੱਚਿਆਂ ਦੇ ਮਨਾਂ ਨੂੰ ਉਹਨਾਂ ਦੇ ਮਾਪਿਆਂ ਵੱਲ ਮੋੜ ਦੇਵੇਗਾ। ਨਹੀਂ ਤਾਂ ਮੈਂ ਆ ਕੇ ਧਰਤੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ।”