1ਪਰਮੇਸ਼ਵਰ ਦੇ ਪੁੱਤਰ ਯਿਸ਼ੂ ਮਸੀਹ ਦੀ ਖੁਸ਼ਖ਼ਬਰੀ ਦੀ ਸ਼ੁਰੂਆਤ।
2ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਲਿਖਤ ਵਿੱਚ ਲਿਖਿਆ ਹੋਇਆ ਹੈ: “ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਂਗਾ”
3“ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ”