10ਜਿਵੇਂ ਹੀ ਯਿਸ਼ੂ ਪਾਣੀ ਵਿੱਚੋਂ ਬਾਹਰ ਆਇਆ, ਉਸੇ ਵੇਲੇ ਉਹ ਨੇ ਸਵਰਗ ਨੂੰ ਖੁੱਲ੍ਹਦੇ ਅਤੇ ਆਤਮਾ ਨੂੰ, ਜੋ ਕਬੂਤਰ ਦੇ ਸਮਾਨ ਆਪਣੇ ਉੱਤੇ ਉੱਤਰਦਾ ਹੋਇਆ ਵੇਖਿਆ।
11ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ, “ਤੂੰ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਤੇਰੇ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”
12ਉਸੇ ਸਮੇਂ ਪਵਿੱਤਰ ਆਤਮਾ ਨੇ ਯਿਸ਼ੂ ਨੂੰ ਉਜਾੜ ਵਿੱਚ ਭੇਜਿਆ,
13ਅਤੇ ਉਹ ਉਜਾੜ ਵਿੱਚ ਚਾਲੀ ਦਿਨਾਂ ਤੱਕ ਰਿਹਾ ਅਤੇ ਸ਼ੈਤਾਨ ਦੇ ਦੁਆਰਾ ਪਰਤਾਇਆ ਗਿਆ। ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗਦੂਤ ਉਸ ਦੀ ਸੇਵਾ ਟਹਿਲ ਕਰਦੇ ਸੀ।
14ਯੋਹਨ ਨੂੰ ਕੈਦ ਵਿੱਚ ਪਾਏ ਜਾਣ ਤੋਂ ਬਾਅਦ, ਯਿਸ਼ੂ ਪਰਮੇਸ਼ਵਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਹੋਏ, ਗਲੀਲ ਪ੍ਰਦੇਸ਼ ਵੱਲ ਚਲੇ ਗਏ।