ਮਾਰਕਸ 1

ਅਤੇ ਉਹ ਉਜਾੜ ਵਿੱਚ ਚਾਲੀ ਦਿਨਾਂ ਤੱਕ ਰਿਹਾ ਅਤੇ ਸ਼ੈਤਾਨ ਦੇ ਦੁਆਰਾ ਪਰਤਾਇਆ ਗਿਆ। ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗਦੂਤ ਉਸ ਦੀ ਸੇਵਾ ਟਹਿਲ ਕਰਦੇ ਸੀ।

Mark 1:13 (UKJV) And he was there in the wilderness forty days, tempted of Satan; and was with the wild beasts; and the angels ministered unto him.

11ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ, “ਤੂੰ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਤੇਰੇ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”

12ਉਸੇ ਸਮੇਂ ਪਵਿੱਤਰ ਆਤਮਾ ਨੇ ਯਿਸ਼ੂ ਨੂੰ ਉਜਾੜ ਵਿੱਚ ਭੇਜਿਆ,

13ਅਤੇ ਉਹ ਉਜਾੜ ਵਿੱਚ ਚਾਲੀ ਦਿਨਾਂ ਤੱਕ ਰਿਹਾ ਅਤੇ ਸ਼ੈਤਾਨ ਦੇ ਦੁਆਰਾ ਪਰਤਾਇਆ ਗਿਆ। ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗਦੂਤ ਉਸ ਦੀ ਸੇਵਾ ਟਹਿਲ ਕਰਦੇ ਸੀ।

14ਯੋਹਨ ਨੂੰ ਕੈਦ ਵਿੱਚ ਪਾਏ ਜਾਣ ਤੋਂ ਬਾਅਦ, ਯਿਸ਼ੂ ਪਰਮੇਸ਼ਵਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਹੋਏ, ਗਲੀਲ ਪ੍ਰਦੇਸ਼ ਵੱਲ ਚਲੇ ਗਏ।

15ਅਤੇ ਉਸ ਨੇ ਆਖਿਆ, “ਸਮਾਂ ਪੂਰਾ ਹੋਇਆ, ਪਰਮੇਸ਼ਵਰ ਦਾ ਰਾਜ ਨੇੜੇ ਆ ਗਿਆ ਹੈ। ਤੌਬਾ ਕਰੋ ਅਤੇ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਕਰੋ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.