14ਯੋਹਨ ਨੂੰ ਕੈਦ ਵਿੱਚ ਪਾਏ ਜਾਣ ਤੋਂ ਬਾਅਦ, ਯਿਸ਼ੂ ਪਰਮੇਸ਼ਵਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਹੋਏ, ਗਲੀਲ ਪ੍ਰਦੇਸ਼ ਵੱਲ ਚਲੇ ਗਏ।
15ਅਤੇ ਉਸ ਨੇ ਆਖਿਆ, “ਸਮਾਂ ਪੂਰਾ ਹੋਇਆ, ਪਰਮੇਸ਼ਵਰ ਦਾ ਰਾਜ ਨੇੜੇ ਆ ਗਿਆ ਹੈ। ਤੌਬਾ ਕਰੋ ਅਤੇ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਕਰੋ!”
16ਜਦੋਂ ਯਿਸ਼ੂ ਗਲੀਲ ਦੀ ਝੀਲ ਦੇ ਕੰਢੇ ਉੱਤੇ ਚੱਲਦਾ ਸੀ, ਤਾਂ ਉਸ ਨੇ ਸ਼ਿਮਓਨ ਅਤੇ ਉਸ ਦੇ ਭਰਾ ਆਂਦਰੇਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।
17ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਹੋ ਤੁਰੋ,” ਅਤੇ “ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।”
18ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।