ਮਾਰਕਸ 1

ਥੋੜ੍ਹੀ ਦੂਰ ਅੱਗੇ ਜਾਣ ਤੋਂ ਬਾਅਦ, ਉਸ ਨੇ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਕਿਸ਼ਤੀ ਵਿੱਚ ਵੇਖਿਆ। ਜੋ ਆਪਣੇ ਜਾਲਾਂ ਨੂੰ ਸਾਫ਼ ਕਰ ਰਹੇ ਸਨ।

Mark 1:19 (UKJV) And when he had gone a little farther thence, he saw James the son of Zebedee, and John his brother, who also were in the ship mending their nets.

17ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਹੋ ਤੁਰੋ,” ਅਤੇ “ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।”

18ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।

19ਥੋੜ੍ਹੀ ਦੂਰ ਅੱਗੇ ਜਾਣ ਤੋਂ ਬਾਅਦ, ਉਸ ਨੇ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਕਿਸ਼ਤੀ ਵਿੱਚ ਵੇਖਿਆ। ਜੋ ਆਪਣੇ ਜਾਲਾਂ ਨੂੰ ਸਾਫ਼ ਕਰ ਰਹੇ ਸਨ।

20ਯਿਸ਼ੂ ਨੇ ਉਹਨਾਂ ਨੂੰ ਉਸੇ ਵੇਲੇ ਬੁਲਾਇਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਦੇ ਨਾਲ ਕਿਸ਼ਤੀ ਵਿੱਚ ਹੀ ਛੱਡ ਕੇ ਯਿਸ਼ੂ ਦੇ ਪਿੱਛੇ ਤੁਰ ਪਏ।

21ਉਹ ਕਫ਼ਰਨਹੂਮ ਸ਼ਹਿਰ ਨੂੰ ਗਏ ਅਤੇ ਜਦੋਂ ਸਬਤ ਦਾ ਦਿਨ ਆਇਆ, ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਜਾ ਕੇ ਸਿੱਖਿਆ ਦੇਣ ਲੱਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.