18ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।
19ਥੋੜ੍ਹੀ ਦੂਰ ਅੱਗੇ ਜਾਣ ਤੋਂ ਬਾਅਦ, ਉਸ ਨੇ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਕਿਸ਼ਤੀ ਵਿੱਚ ਵੇਖਿਆ। ਜੋ ਆਪਣੇ ਜਾਲਾਂ ਨੂੰ ਸਾਫ਼ ਕਰ ਰਹੇ ਸਨ।
20ਯਿਸ਼ੂ ਨੇ ਉਹਨਾਂ ਨੂੰ ਉਸੇ ਵੇਲੇ ਬੁਲਾਇਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਦੇ ਨਾਲ ਕਿਸ਼ਤੀ ਵਿੱਚ ਹੀ ਛੱਡ ਕੇ ਯਿਸ਼ੂ ਦੇ ਪਿੱਛੇ ਤੁਰ ਪਏ।
21ਉਹ ਕਫ਼ਰਨਹੂਮ ਸ਼ਹਿਰ ਨੂੰ ਗਏ ਅਤੇ ਜਦੋਂ ਸਬਤ ਦਾ ਦਿਨ ਆਇਆ, ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਜਾ ਕੇ ਸਿੱਖਿਆ ਦੇਣ ਲੱਗਾ।
22ਲੋਕ ਉਸਦੀ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਯਿਸ਼ੂ ਨੇ ਉਹਨਾਂ ਨੂੰ ਉਪਦੇਸ਼ਕਾਂ ਵਾਂਗੂੰ ਸਿੱਖਿਆ ਨਹੀਂ ਦਿੱਤੀ ਸਗੋਂ ਇੱਕ ਅਧਿਕਾਰ ਰੱਖਣ ਵਾਲੇ ਵਾਂਗ ਉਹਨਾਂ ਨੂੰ ਸਿਖਾਇਆ।