ਮਾਰਕਸ 1

ਲੋਕ ਉਸਦੀ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਯਿਸ਼ੂ ਨੇ ਉਹਨਾਂ ਨੂੰ ਉਪਦੇਸ਼ਕਾਂ ਵਾਂਗੂੰ ਸਿੱਖਿਆ ਨਹੀਂ ਦਿੱਤੀ ਸਗੋਂ ਇੱਕ ਅਧਿਕਾਰ ਰੱਖਣ ਵਾਲੇ ਵਾਂਗ ਉਹਨਾਂ ਨੂੰ ਸਿਖਾਇਆ।

Mark 1:22 (UKJV) And they were astonished at his doctrine: for he taught them as one that had authority, and not as the scribes.

20ਯਿਸ਼ੂ ਨੇ ਉਹਨਾਂ ਨੂੰ ਉਸੇ ਵੇਲੇ ਬੁਲਾਇਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਦੇ ਨਾਲ ਕਿਸ਼ਤੀ ਵਿੱਚ ਹੀ ਛੱਡ ਕੇ ਯਿਸ਼ੂ ਦੇ ਪਿੱਛੇ ਤੁਰ ਪਏ।

21ਉਹ ਕਫ਼ਰਨਹੂਮ ਸ਼ਹਿਰ ਨੂੰ ਗਏ ਅਤੇ ਜਦੋਂ ਸਬਤ ਦਾ ਦਿਨ ਆਇਆ, ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਜਾ ਕੇ ਸਿੱਖਿਆ ਦੇਣ ਲੱਗਾ।

22ਲੋਕ ਉਸਦੀ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਯਿਸ਼ੂ ਨੇ ਉਹਨਾਂ ਨੂੰ ਉਪਦੇਸ਼ਕਾਂ ਵਾਂਗੂੰ ਸਿੱਖਿਆ ਨਹੀਂ ਦਿੱਤੀ ਸਗੋਂ ਇੱਕ ਅਧਿਕਾਰ ਰੱਖਣ ਵਾਲੇ ਵਾਂਗ ਉਹਨਾਂ ਨੂੰ ਸਿਖਾਇਆ।

23ਉਸੇ ਸਮੇਂ ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ, ਚੀਖਣ ਲੱਗਾ,

24“ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਚਾਹੁੰਦੇ ਹੋ, ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ; ਤੁਸੀਂ ਪਰਮੇਸ਼ਵਰ ਦੇ ਪਵਿੱਤਰ ਜਨ ਹੋ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.