23ਉਸੇ ਸਮੇਂ ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ, ਚੀਖਣ ਲੱਗਾ,
24“ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਚਾਹੁੰਦੇ ਹੋ, ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ; ਤੁਸੀਂ ਪਰਮੇਸ਼ਵਰ ਦੇ ਪਵਿੱਤਰ ਜਨ ਹੋ!”
25ਯਿਸ਼ੂ ਨੇ ਸਖ਼ਤੀ ਨਾਲ ਕਿਹਾ, “ਚੁੱਪ ਕਰ, ਇਸ ਵਿੱਚੋਂ ਬਾਹਰ ਨਿਕਲ ਜਾ!”
26ਉਹ ਦੁਸ਼ਟ ਆਤਮਾ ਉਸ ਆਦਮੀ ਨੂੰ ਮਰੋੜ ਦੇ ਹੋਏ ਉੱਚੇ ਸ਼ਬਦ ਵਿੱਚ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਬਾਹਰ ਨਿੱਕਲ ਗਿਆ।
27ਸਾਰੇ ਲੋਕ ਹੈਰਾਨ ਹੋ ਕੇ, ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਸਭ ਕੀ ਹੋ ਰਿਹਾ ਹੈ? ਇਹ ਇੱਕ ਨਵੀਂ ਅਤੇ ਵੱਡੇ ਅਧਿਕਾਰ ਨਾਲ ਸਿੱਖਿਆ ਦੇ ਰਿਹਾ ਹੈ ਅਤੇ ਦੁਸ਼ਟ ਆਤਮਾਵਾਂ ਤੱਕ ਨੂੰ ਆਗਿਆ ਦਿੰਦਾ ਹੈ ਅਤੇ ਉਹ ਉਸ ਦੀ ਪਾਲਣਾ ਵੀ ਕਰਦੀਆਂ ਹਨ!”