ਮਾਰਕਸ 1

ਅਤੇ ਯਿਸ਼ੂ ਨੇ ਬਹੁਤਿਆਂ ਨੂੰ ਅਨੇਕਾਂ ਰੋਗਾਂ ਤੋਂ ਚੰਗਾ ਕੀਤਾ ਅਤੇ ਅਨੇਕ ਦੁਸ਼ਟ ਆਤਮਾਵਾਂ ਨੂੰ ਕੱਢ ਦਿੱਤਾ। ਪਰ ਯਿਸ਼ੂ ਨੇ ਦੁਸ਼ਟ ਆਤਮਾਵਾਂ ਨੂੰ ਬੋਲਣ ਦਾ ਹੁਕਮ ਵੀ ਨਾ ਦਿੱਤਾ ਕਿਉਂਕਿ ਉਹ ਯਿਸ਼ੂ ਨੂੰ ਪਛਾਣਦੀਆਂ ਸਨ ਕਿ ਉਹ ਕੌਣ ਸੀ।

Mark 1:34 (UKJV) And he healed many that were sick of divers diseases, and cast out many devils; and suffered not the devils to speak, because they knew him.

32ਸ਼ਾਮ ਵੇਲੇ ਸੂਰਜ ਡੁੱਬਣ ਤੋਂ ਬਾਅਦ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਉਹਨਾਂ ਲੋਕਾਂ ਨੂੰ ਯਿਸ਼ੂ ਦੇ ਕੋਲ ਲਿਆਏ।

33ਸਾਰਾ ਨਗਰ ਹੀ ਦਰਵਾਜ਼ੇ ਉੱਤੇ ਇਕੱਠਾ ਹੋ ਗਿਆ,

34ਅਤੇ ਯਿਸ਼ੂ ਨੇ ਬਹੁਤਿਆਂ ਨੂੰ ਅਨੇਕਾਂ ਰੋਗਾਂ ਤੋਂ ਚੰਗਾ ਕੀਤਾ ਅਤੇ ਅਨੇਕ ਦੁਸ਼ਟ ਆਤਮਾਵਾਂ ਨੂੰ ਕੱਢ ਦਿੱਤਾ। ਪਰ ਯਿਸ਼ੂ ਨੇ ਦੁਸ਼ਟ ਆਤਮਾਵਾਂ ਨੂੰ ਬੋਲਣ ਦਾ ਹੁਕਮ ਵੀ ਨਾ ਦਿੱਤਾ ਕਿਉਂਕਿ ਉਹ ਯਿਸ਼ੂ ਨੂੰ ਪਛਾਣਦੀਆਂ ਸਨ ਕਿ ਉਹ ਕੌਣ ਸੀ।

35ਸਵੇਰੇ ਤੜਕੇ ਹੀ, ਜਦੋਂ ਹਨੇਰਾ ਹੀ ਸੀ, ਯਿਸ਼ੂ ਉੱਠੇ ਅਤੇ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਉੱਥੇ ਉਹ ਪ੍ਰਾਰਥਨਾ ਕਰਨ ਲੱਗੇ।

36ਸ਼ਿਮਓਨ ਅਤੇ ਉਹ ਦੇ ਸਾਥੀ ਯਿਸ਼ੂ ਨੂੰ ਖੋਜ ਰਹੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.