33ਸਾਰਾ ਨਗਰ ਹੀ ਦਰਵਾਜ਼ੇ ਉੱਤੇ ਇਕੱਠਾ ਹੋ ਗਿਆ,
34ਅਤੇ ਯਿਸ਼ੂ ਨੇ ਬਹੁਤਿਆਂ ਨੂੰ ਅਨੇਕਾਂ ਰੋਗਾਂ ਤੋਂ ਚੰਗਾ ਕੀਤਾ ਅਤੇ ਅਨੇਕ ਦੁਸ਼ਟ ਆਤਮਾਵਾਂ ਨੂੰ ਕੱਢ ਦਿੱਤਾ। ਪਰ ਯਿਸ਼ੂ ਨੇ ਦੁਸ਼ਟ ਆਤਮਾਵਾਂ ਨੂੰ ਬੋਲਣ ਦਾ ਹੁਕਮ ਵੀ ਨਾ ਦਿੱਤਾ ਕਿਉਂਕਿ ਉਹ ਯਿਸ਼ੂ ਨੂੰ ਪਛਾਣਦੀਆਂ ਸਨ ਕਿ ਉਹ ਕੌਣ ਸੀ।
35ਸਵੇਰੇ ਤੜਕੇ ਹੀ, ਜਦੋਂ ਹਨੇਰਾ ਹੀ ਸੀ, ਯਿਸ਼ੂ ਉੱਠੇ ਅਤੇ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਉੱਥੇ ਉਹ ਪ੍ਰਾਰਥਨਾ ਕਰਨ ਲੱਗੇ।
36ਸ਼ਿਮਓਨ ਅਤੇ ਉਹ ਦੇ ਸਾਥੀ ਯਿਸ਼ੂ ਨੂੰ ਖੋਜ ਰਹੇ ਸਨ।
37ਉਹਨਾਂ ਨੂੰ ਲੱਭ ਕੇ ਉਹ ਕਹਿਣ ਲੱਗੇ, “ਸਾਰੇ ਤੁਹਾਨੂੰ ਲੱਭ ਰਹੇ ਹਨ।”