35ਸਵੇਰੇ ਤੜਕੇ ਹੀ, ਜਦੋਂ ਹਨੇਰਾ ਹੀ ਸੀ, ਯਿਸ਼ੂ ਉੱਠੇ ਅਤੇ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਉੱਥੇ ਉਹ ਪ੍ਰਾਰਥਨਾ ਕਰਨ ਲੱਗੇ।
36ਸ਼ਿਮਓਨ ਅਤੇ ਉਹ ਦੇ ਸਾਥੀ ਯਿਸ਼ੂ ਨੂੰ ਖੋਜ ਰਹੇ ਸਨ।
37ਉਹਨਾਂ ਨੂੰ ਲੱਭ ਕੇ ਉਹ ਕਹਿਣ ਲੱਗੇ, “ਸਾਰੇ ਤੁਹਾਨੂੰ ਲੱਭ ਰਹੇ ਹਨ।”
38ਪਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ ਆਪਾਂ ਹੋਰ ਕਿਤੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਉੱਥੇ ਵੀ ਮੈਂ ਪ੍ਰਚਾਰ ਕਰ ਸਕਾਂ ਕਿਉਂਕਿ ਇਸ ਕਰਕੇ ਮੈਂ ਆਇਆ ਹਾਂ।”
39ਇਸ ਲਈ ਉਸਨੇ ਸਾਰੇ ਗਲੀਲ ਵਿੱਚ ਜਾ ਕੇ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਅਤੇ ਦੁਸ਼ਟ ਆਤਮਾਵਾਂ ਨੂੰ ਕੱਢਦਾ ਰਿਹਾ।