ਮਾਰਕਸ 1

ਇਸ ਲਈ ਉਸਨੇ ਸਾਰੇ ਗਲੀਲ ਵਿੱਚ ਜਾ ਕੇ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਅਤੇ ਦੁਸ਼ਟ ਆਤਮਾਵਾਂ ਨੂੰ ਕੱਢਦਾ ਰਿਹਾ।

Mark 1:39 (UKJV) And he preached in their synagogues throughout all Galilee, and cast out devils.

37ਉਹਨਾਂ ਨੂੰ ਲੱਭ ਕੇ ਉਹ ਕਹਿਣ ਲੱਗੇ, “ਸਾਰੇ ਤੁਹਾਨੂੰ ਲੱਭ ਰਹੇ ਹਨ।”

38ਪਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ ਆਪਾਂ ਹੋਰ ਕਿਤੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਉੱਥੇ ਵੀ ਮੈਂ ਪ੍ਰਚਾਰ ਕਰ ਸਕਾਂ ਕਿਉਂਕਿ ਇਸ ਕਰਕੇ ਮੈਂ ਆਇਆ ਹਾਂ।”

39ਇਸ ਲਈ ਉਸਨੇ ਸਾਰੇ ਗਲੀਲ ਵਿੱਚ ਜਾ ਕੇ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਅਤੇ ਦੁਸ਼ਟ ਆਤਮਾਵਾਂ ਨੂੰ ਕੱਢਦਾ ਰਿਹਾ।

40ਇੱਕ ਕੋੜ੍ਹੀ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਯਿਸ਼ੂ ਨੂੰ ਬੇਨਤੀ ਕੀਤੀ, “ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”

41ਯਿਸ਼ੂ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਸ ਨੂੰ ਛੂਹ ਕੇ ਕਿਹਾ, “ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.