40ਇੱਕ ਕੋੜ੍ਹੀ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਯਿਸ਼ੂ ਨੂੰ ਬੇਨਤੀ ਕੀਤੀ, “ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”
41ਯਿਸ਼ੂ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਸ ਨੂੰ ਛੂਹ ਕੇ ਕਿਹਾ, “ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ!”
42ਉਸੇ ਸਮੇਂ ਉਸਦਾ ਕੋੜ੍ਹ ਦਾ ਰੋਗ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ।
43ਯਿਸ਼ੂ ਨੇ ਉਸ ਨੂੰ ਉਸੇ ਸਮੇਂ ਇਸ ਚੇਤਾਵਨੀ ਦੇ ਨਾਲ ਵਿਦਾ ਕੀਤਾ,
44“ਵੇਖ! ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ। ਪਰ ਜਾ, ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ, ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”