3“ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ”
4ਅਤੇ ਇਸ ਲਈ ਯੋਹਨ ਬਪਤਿਸਮਾ ਦੇਣ ਵਾਲਾ ਉਜਾੜ ਵਿੱਚ ਆਇਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ।
5ਸਾਰੇ ਯਹੂਦਿਯਾ ਪ੍ਰਦੇਸ਼ ਦੇ ਖੇਤਰਾਂ ਵਿਚੋਂ ਅਤੇ ਯੇਰੂਸ਼ਲੇਮ ਨਗਰ ਦੇ ਸਾਰੇ ਲੋਕ ਉਸਦੇ ਕੋਲ ਆਉਂਦੇ ਸਨ। ਅਤੇ ਆਪਣੇ ਪਾਪਾਂ ਨੂੰ ਮੰਨ ਕੇ ਉਹ ਦੇ ਕੋਲੋ ਯਰਦਨ ਨਦੀ ਵਿੱਚ ਬਪਤਿਸਮਾ ਲੈਂਦੇ ਸਨ।
6ਯੋਹਨ ਊਠ ਦੇ ਵਾਲਾਂ ਤੋਂ ਬਣੇ ਕੱਪੜੇ ਪਾਉਂਦਾ ਸੀ, ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।
7ਅਤੇ ਉਸ ਦਾ ਇਹ ਪ੍ਰਚਾਰ ਸੀ: “ਜੋ ਮੇਰੇ ਤੋਂ ਬਾਅਦ ਇੱਕ ਅਜਿਹਾ ਵਿਅਕਤੀ ਆਵੇਗਾ, ਜੋ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ, ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।