ਮਾਰਕਸ 1

ਅਤੇ ਉਸ ਦਾ ਇਹ ਪ੍ਰਚਾਰ ਸੀ: “ਜੋ ਮੇਰੇ ਤੋਂ ਬਾਅਦ ਇੱਕ ਅਜਿਹਾ ਵਿਅਕਤੀ ਆਵੇਗਾ, ਜੋ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ, ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।

Mark 1:7 (UKJV) And preached, saying, There comes one mightier than I after me, the latchet of whose shoes I am not worthy to stoop down and unloose.

5ਸਾਰੇ ਯਹੂਦਿਯਾ ਪ੍ਰਦੇਸ਼ ਦੇ ਖੇਤਰਾਂ ਵਿਚੋਂ ਅਤੇ ਯੇਰੂਸ਼ਲੇਮ ਨਗਰ ਦੇ ਸਾਰੇ ਲੋਕ ਉਸਦੇ ਕੋਲ ਆਉਂਦੇ ਸਨ। ਅਤੇ ਆਪਣੇ ਪਾਪਾਂ ਨੂੰ ਮੰਨ ਕੇ ਉਹ ਦੇ ਕੋਲੋ ਯਰਦਨ ਨਦੀ ਵਿੱਚ ਬਪਤਿਸਮਾ ਲੈਂਦੇ ਸਨ।

6ਯੋਹਨ ਊਠ ਦੇ ਵਾਲਾਂ ਤੋਂ ਬਣੇ ਕੱਪੜੇ ਪਾਉਂਦਾ ਸੀ, ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।

7ਅਤੇ ਉਸ ਦਾ ਇਹ ਪ੍ਰਚਾਰ ਸੀ: “ਜੋ ਮੇਰੇ ਤੋਂ ਬਾਅਦ ਇੱਕ ਅਜਿਹਾ ਵਿਅਕਤੀ ਆਵੇਗਾ, ਜੋ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ, ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।

8ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”

9ਉਸ ਸਮੇਂ ਯਿਸ਼ੂ ਗਲੀਲ ਦੇ ਨਾਜ਼ਰੇਥ ਨਗਰ ਤੋਂ ਆਇਆ ਅਤੇ ਯੋਹਨ ਦੁਆਰਾ ਯਰਦਨ ਨਦੀ ਵਿੱਚ ਬਪਤਿਸਮਾ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.