6ਯੋਹਨ ਊਠ ਦੇ ਵਾਲਾਂ ਤੋਂ ਬਣੇ ਕੱਪੜੇ ਪਾਉਂਦਾ ਸੀ, ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।
7ਅਤੇ ਉਸ ਦਾ ਇਹ ਪ੍ਰਚਾਰ ਸੀ: “ਜੋ ਮੇਰੇ ਤੋਂ ਬਾਅਦ ਇੱਕ ਅਜਿਹਾ ਵਿਅਕਤੀ ਆਵੇਗਾ, ਜੋ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ, ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।
8ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”
9ਉਸ ਸਮੇਂ ਯਿਸ਼ੂ ਗਲੀਲ ਦੇ ਨਾਜ਼ਰੇਥ ਨਗਰ ਤੋਂ ਆਇਆ ਅਤੇ ਯੋਹਨ ਦੁਆਰਾ ਯਰਦਨ ਨਦੀ ਵਿੱਚ ਬਪਤਿਸਮਾ ਲਿਆ।
10ਜਿਵੇਂ ਹੀ ਯਿਸ਼ੂ ਪਾਣੀ ਵਿੱਚੋਂ ਬਾਹਰ ਆਇਆ, ਉਸੇ ਵੇਲੇ ਉਹ ਨੇ ਸਵਰਗ ਨੂੰ ਖੁੱਲ੍ਹਦੇ ਅਤੇ ਆਤਮਾ ਨੂੰ, ਜੋ ਕਬੂਤਰ ਦੇ ਸਮਾਨ ਆਪਣੇ ਉੱਤੇ ਉੱਤਰਦਾ ਹੋਇਆ ਵੇਖਿਆ।