11ਯਿਸ਼ੂ ਨੇ ਜਵਾਬ ਦਿੱਤਾ, “ਜਿਹੜਾ ਵੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਕਿਸੇ ਹੋਰ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਉਸਦੇ ਵਿਰੁੱਧ ਵਿਭਚਾਰ ਕਰਦਾ ਹੈ।
12ਅਤੇ ਜੇ ਔਰਤ ਆਪਣੇ ਪਤੀ ਨੂੰ ਤਲਾਕ ਦਿੰਦੀ ਹੈ ਅਤੇ ਕਿਸੇ ਹੋਰ ਆਦਮੀ ਨਾਲ ਵਿਆਹ ਕਰਵਾਉਂਦੀ ਹੈ, ਤਾਂ ਉਹ ਵੀ ਵਿਭਚਾਰ ਕਰਦੀ ਹੈ।”
13ਕੁੱਝ ਲੋਕ ਛੋਟੇ ਬੱਚਿਆਂ ਨੂੰ ਯਿਸ਼ੂ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਹਨਾਂ ਉੱਪਰ ਆਪਣਾ ਹੱਥ ਰੱਖ ਕੇ ਉਹਨਾਂ ਨੂੰ ਅਸੀਸ ਦੇਵੇ, ਪਰ ਚੇਲਿਆਂ ਨੇ ਉਹਨਾਂ ਨੂੰ ਝਿੜਕਿਆ।
14ਜਦੋਂ ਯਿਸ਼ੂ ਨੇ ਇਹ ਵੇਖਿਆ ਤਾਂ ਉਹ ਗੁੱਸੇ ਹੋਏ ਅਤੇ ਉਹ ਨੇ ਚੇਲਿਆਂ ਨੂੰ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਵਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।
15ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜਾ ਮਨੁੱਖ ਇੱਕ ਛੋਟੇ ਬੱਚੇ ਵਾਂਗ ਪਰਮੇਸ਼ਵਰ ਦੇ ਰਾਜ ਨੂੰ ਕਬੂਲ ਨਹੀਂ ਕਰੇਂਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਂਗਾ।”