ਮਾਰਕਸ 10

ਜਦੋਂ ਯਿਸ਼ੂ ਨੇ ਇਹ ਵੇਖਿਆ ਤਾਂ ਉਹ ਗੁੱਸੇ ਹੋਏ ਅਤੇ ਉਹ ਨੇ ਚੇਲਿਆਂ ਨੂੰ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਵਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।

Mark 10:14 (UKJV) But when Jesus saw it, he was much displeased, and said unto them, Suffer the little children to come unto me, and forbid them not: for of such is the kingdom of God.

12ਅਤੇ ਜੇ ਔਰਤ ਆਪਣੇ ਪਤੀ ਨੂੰ ਤਲਾਕ ਦਿੰਦੀ ਹੈ ਅਤੇ ਕਿਸੇ ਹੋਰ ਆਦਮੀ ਨਾਲ ਵਿਆਹ ਕਰਵਾਉਂਦੀ ਹੈ, ਤਾਂ ਉਹ ਵੀ ਵਿਭਚਾਰ ਕਰਦੀ ਹੈ।”

13ਕੁੱਝ ਲੋਕ ਛੋਟੇ ਬੱਚਿਆਂ ਨੂੰ ਯਿਸ਼ੂ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਹਨਾਂ ਉੱਪਰ ਆਪਣਾ ਹੱਥ ਰੱਖ ਕੇ ਉਹਨਾਂ ਨੂੰ ਅਸੀਸ ਦੇਵੇ, ਪਰ ਚੇਲਿਆਂ ਨੇ ਉਹਨਾਂ ਨੂੰ ਝਿੜਕਿਆ।

14ਜਦੋਂ ਯਿਸ਼ੂ ਨੇ ਇਹ ਵੇਖਿਆ ਤਾਂ ਉਹ ਗੁੱਸੇ ਹੋਏ ਅਤੇ ਉਹ ਨੇ ਚੇਲਿਆਂ ਨੂੰ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਵਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।

15ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜਾ ਮਨੁੱਖ ਇੱਕ ਛੋਟੇ ਬੱਚੇ ਵਾਂਗ ਪਰਮੇਸ਼ਵਰ ਦੇ ਰਾਜ ਨੂੰ ਕਬੂਲ ਨਹੀਂ ਕਰੇਂਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਂਗਾ।”

16ਅਤੇ ਉਸ ਨੇ ਬੱਚਿਆਂ ਨੂੰ ਆਪਣੀ ਬਾਹਾਂ ਵਿੱਚ ਫੜ ਲਿਆ, ਉਹਨਾਂ ਉੱਤੇ ਆਪਣੇ ਹੱਥ ਰੱਖ ਕੇ ਉਹਨਾਂ ਨੂੰ ਅਸੀਸ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.